ਔਰਤਾਂ ਦੀ ਸੁਰੱਖਿਆ ਅਤੇ ਵਿਕਾਸ ਲਈ ਵਚਨਬੱਧ ਮਾਨ ਸਰਕਾਰ, ਕੀਤੀਆਂ ਕਈ ਇਤਿਹਾਸਕ ਪਹਿਲਕਦਮੀਆਂ
Published : Oct 29, 2024, 11:58 am IST
Updated : Oct 29, 2024, 11:58 am IST
SHARE ARTICLE
Punjab government is doing work for the safety of women
Punjab government is doing work for the safety of women

ਪੰਜਾਬ ਸਰਕਾਰ ਨੇ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਸਰਕਾਰ ਸੂਬੇ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ।

ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਇਹੀ ਨਹੀਂ ਪੰਜਾਬ ਸਰਕਾਰ ਸੂਬੇ ਵਿੱਚ ਖਾਸ ਤੌਰ ’ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰੋਜੈਕਟ ਕੰਮਕਾਜੀ ਔਰਤਾਂ ਦੇ ਮਜ਼ਬੂਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਹਨਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ।

ਇਸ ਤੋਂ ਇਲਾਵਾ ਇਸ ਸਾਲ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ਨਾਲ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ ਜੋ ਮਹਿਲਾਵਾਂ ਦੇ ਵਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।

ਮਹਿਲਾ ਮਜ਼ਬੂਤੀਕਰਨ ਦੇ ਮਨੋਰਥ ਨਾਲ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਅੱਗ ਬੁਝਾਊ ਸਟਾਫ਼ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਅੱਗ ਬੁਝਾਊ ਸਟਾਫ਼ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।  ਇਸ ਤੋਂ ਇਲਾਵਾ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ ਲਗਾਏ। ਇਨ੍ਹਾਂ ਕੈਂਪਾਂ ਵਿੱਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ ਹੈ। 

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਬੈਂਕਰਾਂ ਨੇ ਮਹਿਲਾ ਉਮੀਦਵਾਰਾਂ ਲਈ ਸਵੈ-ਰੁਜ਼ਗਾਰ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਸਦਕਾ ਸਵੈ-ਰੁਜ਼ਗਾਰ ਸਹਾਇਤਾ ਲਈ 50 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਅਤੇ ਚਾਹਵਾਨ ਪ੍ਰਾਰਥੀਆਂ ਨੂੰ ਲੋਨ ਮੁਹੱਈਆ ਕਰਵਾਇਆ ਜਾਵੇਗਾ।

ਅਤਿ-ਆਧੁਨਿਕ ਕਮਾਂਡ ਕੰਟਰੋਲ ਸੈਂਟਰ ਸਥਾਪਤ, ਮਹਿਲਾ ਹੈਲਪਲਾਈਨ ਨੰਬਰ ਵੀ ਜਾਰੀ
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਔਰਤਾਂ, ਬੱਚਿਆਂ ਅਤੇ ਆਮ ਲੋਕਾਂ ਲਈ ਜਨਤਕ ਟਰਾਂਸਪੋਰਟ ਨੂੰ ਵਧੇਰੇ ਸੁਰੱਖਿਅਤ ਅਤੇ ਭਰੋਸੇਮੰਦ ਬਣਾਉਣ ਲਈ ਵੀ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬੇ ਵਿਚ ਅਤਿ-ਆਧੁਨਿਕ ਕਮਾਂਡ ਕੰਟਰੋਲ ਸੈਂਟਰ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਰਾਹੀਂ ਜਨਤਕ ਆਵਾਜਾਈ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਆਈਟੀ ਕੰਪਨੀ ਸੀ-ਡੈਕ ਨਾਲ ਸਮਝੌਤਾ ਕੀਤਾ ਹੈ।

ਇਸ ਉਪਰਾਲੇ ਤਹਿਤ ਪੰਜਾਬ ਦੀਆਂ ਸਾਰੀਆਂ ਬੱਸਾਂ ਅਤੇ ਟੈਕਸੀਆਂ ਵਿੱਚ ਪੈਨਿਕ ਬਟਨ ਅਤੇ ਜੀਪੀਐਸ ਸਿਸਟਮ ਲਗਾਏ ਜਾਣਗੇ। ਇਹ ਟੈਕਨਾਲੋਜੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਮਦਦ ਪ੍ਰਦਾਨ ਕਰਨ ਦੇ ਯੋਗ ਹੋਵੇਗੀ। ਜੇਕਰ ਕਿਸੇ ਵਾਹਨ ਵਿੱਚ ਔਰਤ ਜਾਂ ਹੋਰ ਯਾਤਰੀ ਖਤਰੇ ਵਿੱਚ ਹਨ, ਤਾਂ ਉਹ ਪੈਨਿਕ ਬਟਨ ਦਬਾ ਕੇ ਮਦਦ ਲਈ ਸਿਗਨਲ ਭੇਜ ਸਕਦੇ ਹਨ। ਇਹ ਸਿਗਨਲ ਸਿੱਧਾ ਕਮਾਂਡ ਕੰਟਰੋਲ ਸੈਂਟਰ ਅਤੇ ਨਜ਼ਦੀਕੀ ਪੁਲਿਸ ਸਟੇਸ਼ਨ ਤੱਕ ਪਹੁੰਚ ਜਾਵੇਗਾ, ਜਿਸ ਰਾਹੀਂ ਸਬੰਧਿਤ ਵਾਹਨ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਜਾ ਸਕਦਾ ਹੈ ਅਤੇ ਤੁਰੰਤ ਕਾਰਵਾਈ ਕੀਤੀ ਜਾ ਸਕਦੀ ਹੈ।

ਨਾਲ ਹੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਜ਼ਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement