ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਦਾ ਸੀ.ਬੀ.ਆਈ.ਨੂੰ ਮਿਲਿਆ 9 ਦਿਨਾਂ ਦਾ ਰਿਮਾਂਡ
Published : Oct 29, 2025, 2:44 pm IST
Updated : Oct 29, 2025, 2:44 pm IST
SHARE ARTICLE
CBI remands Krishna Sharda, close aide of suspended DIG Bhullar, for 9 days
CBI remands Krishna Sharda, close aide of suspended DIG Bhullar, for 9 days

ਰਿਮਾਂਡ ਦੌਰਾਨ ਕ੍ਰਿਸ਼ਨੂ ਤੋਂ ਸੀ.ਬੀ.ਆਈ. ਰਿਸ਼ਵਤ ਮਾਮਲੇ 'ਚ ਕਰੇਗੀ ਪੁੱਛਗਿੱਛ

ਚੰਡੀਗੜ੍ਹ : ਰੋਪੜ ਰੇਂਜ ਦੇ ਡੀ.ਆਈ.ਜੀ. ਰਹੇ ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ.ਵੱਲੋਂ ਰਿਸ਼ਵਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਨੂੰ ਵੀ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਮਾਮਲੇ ਵਿੱਚ ਅੱਜ ਸੀ.ਬੀ.ਆਈ.  ਵੱਲੋਂ ਕ੍ਰਿਸ਼ਨੂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਦੇ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ, ਪਰ ਅਦਾਲਤ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਸੀ.ਬੀ.ਆਈ. ਵੱਲੋਂ ਵਿਚੋਲੀਏ ਕ੍ਰਿਸ਼ਨੂ ਤੋਂ ਰਿਸ਼ਵਤ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇਗੀ।

ਪੁੱਛਗਿੱਛ ਦੌਰਾਨ ਇਸ ਮਾਮਲੇ ’ਚ ਕਈ ਵੱਡੇ ਅਫ਼ਸਰਾਂ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸੀ.ਬੀ.ਆਈ. ਰਿਮਾਂਡ ਰਾਹੀਂ ਉਸ ਤੋਂ ਕਈ ਰਾਜ਼ ਖੁਲਵਾਉਣਾ ਚਾਹੁੰਦੀ ਹੈ, ਜਿਸ ਨਾਲ ਰਿਸ਼ਵਤ ਮਾਮਲੇ ਨਾਲ ਜੁੜੇ ਹੋਰ  ਵਿਅਕਤੀਆਂ ਨੂੰ ਬੇਨਕਾਬ ਕੀਤਾ ਜਾ ਸਕੇ। ਜ਼ਿਕਰਯੋਗ ਹੈ ਬੀਤੇ ਦਿਨੀਂ ਸੀ.ਬੀ.ਆਈ. ਵੱਲੋਂ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਸੀ.ਬੀ.ਆਈ. ਵੱਲੋਂ ਉਨ੍ਹਾਂ ਦੇ ਟਿਕਾਣਿਆਂ ਦੀ ਲਈ ਗਈ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਕੈਸ਼, ਸੋਨੇ-ਚਾਂਦੀ ਦੇ ਗਹਿਣੇ, ਲਗਜ਼ਰੀ ਘੜੀਆਂ ਅਤੇ ਮਹਿੰਗੀਆਂ ਕਾਰਾਂ ਸਮੇਤ ਹੋਰ ਬਹੁਤ ਕੁੱਝ ਬਰਾਮਦ ਹੋਇਆ ਕੀਤਾ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement