ਸਰਦੀਆਂ ਦੇ ਮੌਸਮ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਕੀਤਾ ਗਿਆ ਬਦਲਾਅ
ਮੋਹਾਲੀ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਦਾ ਫ਼ੈਸਲਾ ਕੀਤਾ ਹੈ। 1 ਨਵੰਬਰ ਤੋਂ 28 ਫ਼ਰਵਰੀ ਤਕ ਪ੍ਰਾਇਮਰੀ ਸਕੂਲਾਂ ਵਿਚ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤਕ ਜਦੋਂ ਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤਕ ਕਲਾਸਾਂ ਹੋਣਗੀਆਂ।
ਇਹ ਬਦਲਾਅ ਸਰਦੀਆਂ ਦੇ ਮੌਸਮ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਕੀਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਦੇ ਸਿਖਿਆ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ ਕਿ ਸਕੂਲ ਨਿਰਧਾਰਤ ਸਮੇਂ ਅਨੁਸਾਰ ਚਲਣ। ਬਦਲਦੇ ਮੌਸਮ ਵਿਚ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਹੁਣ ਸਵੇਰੇ ਜਲਦੀ ਸਕੂਲ ਨਾ ਜਾਣਾ ਪਵੇ।
