ਚੰਡੀਗੜ੍ਹ ਵਲੋਂ 'ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018' ਅੰਮ੍ਰਿਤਸਰ ਵਿਖੇ ਹੋਵੇਗਾ ਆਯੋਜਿਤ
Published : Nov 29, 2018, 5:30 pm IST
Updated : Nov 29, 2018, 5:30 pm IST
SHARE ARTICLE
'ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018'
'ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018'

ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਇਹ ਸਮਾਗਮ ਜਿੱਥੇ ਪੰਜਾਬ....

ਚੰਡੀਗੜ੍ਹ (ਸ.ਸ.ਸ) : ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਇਹ ਸਮਾਗਮ ਜਿੱਥੇ ਪੰਜਾਬ ਦੇ ਹੋਰਨਾਂ ਦੇਸ਼ਾਂ/ਸੂਬਿਆਂ ਨਾਲ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ, ਉੱਥੇ ਹੀ ਮੇਲ-ਜੋਲ ਵਧਾਉਣ, ਬ੍ਰਾਂਡ ਸਬੰਧੀ ਜਾਗਰੂਕਤਾ ਫੈਲਾਉਣ, ਭਾਈਵਾਲੀ ਸਥਾਪਤ ਕਰਨ, ਸੰਪਰਕ ਬਣਾਉਣ ਅਤੇ ਕਾਰੋਬਾਰਾਂ ਦੀ ਅਗਵਾਈ ਕਰਨ ਲਈ ਸਹਾਈ ਸਿੱਧ ਹੋਵੇਗਾ।

ਉਨ੍ਹਾਂ ਦੱਸਿਆ ਕਿ ਜੰਮੂ ਅਤੇ ਕਸ਼ਮੀਰ, ਰਾਜਸਥਾਨ, ਉੱਤਰ-ਪੂਰਬੀ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਇਸ ਸਮਾਰੋਹ ਵਿੱਚ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਦੇ ਸ਼ਾਮਲ ਹੋਣ ਦੀ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਸਮਾਗਮ 'ਚ ਕੱਪੜਾ ਮੰਤਰਾਲਾ, ਆਯੂਸ਼ ਮੰਤਰਾਲਾ, ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ ਵੀ ਪ੍ਰਤੀਨਿਧਤਾ ਕਰਨਗੇ। ਇਸ ਮੌਕੇ ਥਾਈਲੈਂਡ, ਤੁਰਕੀ, ਮਿਸਰ, ਅਫਗਾਨਿਸਤਾਨ, ਦੱਖਣੀ ਅਫਰੀਕਾ ਅਤੇ ਹੋਰ ਅੰਤਰਰਾਸ਼ਟਰੀ ਭਾਈਵਾਲਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। 

ਸ੍ਰੀਮਤੀ ਮਹਾਜਨ ਨੇ ਅੰਮ੍ਰਿਤਸਰ ਨੂੰ ਬਰਾਮਦ ਲਈ ਇੱਕ ਕੇਂਦਰੀ ਸਥਾਨ ਵਜੋਂ ਸਥਾਪਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੌਕੇ ਕਰਵਾਏ ਜਾ ਰਹੇ ਸੈਮੀਨਾਰ ਮੌਕੇ ਮੁੱਖ ਫੋਕਸ 'ਪੰਜਾਬ ਟੂਰਿਜ਼ਮ' ਹੋਵੇਗਾ ਜਦਕਿ ਇਸ ਮੌਕੇ 'ਮੈਡੀਕਲ ਟੂਰਿਜ਼ਮ' ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2017 ਦੇ 12ਵੇਂ ਸਲਾਨਾ ਅਡੀਸ਼ਨ ਦੀ ਵੱਡੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੀ.ਐਚ.ਡੀ ਚੈਂਬਰ ਆਫ ਕਮਾਰਸ ਐਂਡ ਇੰਡਸਟਰੀ ਵਲੋਂ ਅੰਮ੍ਰਿਤਸਰ ਵਿਖੇ 6 ਤੋਂ 10 ਦਸੰਬਰ, 2018 ਨੂੰ 13ਵਾਂ ਸਲਾਨਾ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 'ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2018' (ਪੀਟੈਕਸ) ਪ੍ਰਦਰਸ਼ਕਾਂ ਅਤੇ ਭਾਗ ਲੈਣ ਵਾਲਿਆਂ ਪੱਖੋਂ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਪ੍ਰਦਰਸ਼ਨੀ ਹੈ। ਇਹ ਪੰਜਾਬ ਅਤੇ ਗੁਆਂਢੀ ਸੂਬਿਆਂ ਦੀਆਂ ਪ੍ਰਾਪਤੀਆਂ ਅਤੇ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਸਭ ਤੋਂ ਵਧੀਆ ਮੰਚ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗ ਜਿਨ੍ਹਾਂ ਵਿੱਚ ਮਾਰਕਫੈੱਡ, ਪੀ.ਏ.ਆਈ.ਸੀ., ਪੀ.ਆਈ.ਡੀ.ਬੀ., ਪੰਜਾਬ ਟੂਰਿਜ਼ਮ, ਪੰਜਾਬ ਰਾਜ ਕੋਆਪ੍ਰੇਟਿਵ ਮਿਲਕਫੈੱਡ ਲਿਮਟਿਡ, ਪੇਡਾ।

ਪੰਜਾਬ ਖਾਦੀ ਅਤੇ ਵਿਲੇਜ਼ ਇੰਡਸਟਰੀਜ਼ ਬੋਰਡ, ਗਮਾਡਾ ਮੁਹਾਲੀ, ਅੰਮ੍ਰਿਤਸਰ ਡਿਵੈਲਪਮੈਂਟ ਅਥਾਰਿਟੀ, ਪੀ.ਐਸ.ਆਈ.ਈ.ਸੀ., ਪੰਜਾਬ ਇਨਫੋਟੈੱਕ, ਪੰਜਾਬ ਕੋਆਪ੍ਰੇਟਿਵ ਬੈਂਕ, ਪਨਸਪ, ਪੀ.ਐਸ.ਡਬਲਿਯੂ.ਜੀ. ਅਤੇ ਪੰਜਾਬ ਮੰਡੀ ਬੋਰਡ ਸ਼ਾਮਲ ਹਨ, ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਮਾਗਮ ਸਬੰਧੀ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਨੇਪਰੇ ਚਾੜਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਇਸਦੀ ਪ੍ਰਸਿੱਧੀ ਅਤੇ ਵਿਸ਼ਵ ਪੱਧਰੀ ਖਿੱਚ ਇਸ ਗੱਲ ਤੋਂ ਸਪੱਸ਼ਟ ਦਿਖਾਈ ਦਿੰਦੀ ਹੈ।

ਕਿ ਨਾ ਸਿਰਫ ਦੇਸ਼ ਦੇ ਵਿਭਿੰਨ ਭਾਗਾਂ ਬਲਕਿ ਵਿਦੇਸ਼ਾਂ ਤੋਂ ਵੀ ਵਪਾਰਕ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਹੋਏ ਸਮਾਗਮ ਵਿੱਚ 300 ਤੋਂ ਵੀ ਵੱਧ ਭਾਰਤੀ ਅਤੇ ਵਿਦੇਸ਼ੀ ਪ੍ਰਦਰਸ਼ਕਾਂ ਨੇ ਸ਼ਮੂਲੀਅਤ ਕੀਤੀ ਜਿਸ ਨਾਲ ਪ੍ਰਦਰਸ਼ਨੀ ਦੇਖਣ ਵਾਲਿਆਂ ਦੀ ਗਿਣਤੀ 2 ਲੱਖ ਤੋਂ ਵੀ ਵੱਧ ਗਈ ਸੀ। ਅਫਗਾਨੀਸਤਾਨ, ਤੁਰਕੀ, ਨੇਪਾਲ, ਸ੍ਰੀਲੰਕਾ, ਥਾਈਲੈਂਡ, ਦੱਖਣੀ ਅਫਰੀਕਾ, ਇਰਾਕ ਅਤੇ ਮਿਸਰ ਤੋਂ ਵਿਦੇਸ਼ੀਆਂ ਨੇ ਸ਼ਮੂਲੀਅਤ ਕੀਤੀ। ਭਾਰਤ ਵਿੱਚੋਂ ਜੰਮੂ ਅਤੇ ਕਸ਼ਮੀਰ, ਛੱਤੀਸਗੜ੍ਹ, ਰਾਜਸਥਾਨ, ਝਾਰਖੰਡ ਅਤੇ ਉੱਤਰ-ਪੂਰਬੀ ਸੂਬਿਆਂ ਨੇ ਇਸ ਵਿੱਚ ਹਿੱਸਾ ਲਿਆ।

ਇਸ ਮੌਕੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ, ਡਾਇਰੈਕਟਰ ਉਦਯੋਗ ਤੇ ਵਣਜ ਪੰਜਾਬ ਸ੍ਰੀ ਡੀ.ਪੀ.ਐਸ ਖਰਬੰਦਾ, ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਦੀਪ ਸਿੰਘ ਮੱਕੜ, ਪੀ.ਐੱਚ.ਡੀ. ਚੈਂਬਰ ਆਫ਼ ਕਮਰਸ ਦੇ ਚੇਅਰਮੈਨ ਸ੍ਰੀ ਆਰ.ਐਸ. ਸਚਦੇਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement