ਸੁਖਬੀਰ ਦੀ ਲੌਂਗੋਵਾਲ ਨੂੰ ਕਲੀਨ ਚਿੱਟ, ਸਿੱਧੂ 'ਤੇ ਸਾਧਿਆ ਨਿਸ਼ਾਨਾ
Published : Nov 29, 2018, 5:10 pm IST
Updated : Nov 29, 2018, 5:10 pm IST
SHARE ARTICLE
ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਸਮੇਂ ਅਪਣੀ ਪਾਕਿਸਤਾਨ...

ਚੰਡੀਗੜ੍ਹ (ਭਾਸ਼ਾ) :  ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਸਮੇਂ ਅਪਣੀ ਪਾਕਿਸਤਾਨ ਫੇਰੀ ਨੂੰ ਲੈ ਕੇ ਵਿਵਾਦ ਵਿਚ ਘਿਰੇ ਹੋਏ ਹਨ। ਨਵਜੋਤ ਸਿੱਧੂ 'ਤੇ ਅਕਸਰ ਤਿੱਖੇ ਨਿਸ਼ਾਨੇ ਸਾਧਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਜਦੋਂ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਖਿਚਵਾਈ ਤਸਵੀਰ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਇਸ ਮਾਮਲੇ ਨੂੰ ਗੱਲਾਂ-ਗੱਲਾਂ ਵਿਚ ਹੀ ਗੋਲਮੋਲ ਕਰ ਦਿਤਾ ਪਰ ਨਵਜੋਤ ਸਿੱਧੂ ਦੀ ਤਸਵੀਰ 'ਤੇ ਉਨ੍ਹਾਂ ਭਾਰੀ ਇਤਰਾਜ਼ ਪ੍ਰਗਟਾਉਂਦਿਆਂ ਕਈ ਗੱਲਾਂ ਆਖ ਦਿਤੀਆਂ।

ਬਲਬੀਰ ਸਿਧੂ ਨਾਲ ਗੋਪਾਲ ਚਾਵਲਾਬਲਬੀਰ ਸਿੱਧੂ ਨਾਲ ਗੋਪਾਲ ਚਾਵਲਾ

ਦਸ ਦਈਏ ਕਿ ਪੰਜਾਬ ਦੇ ਕੈਬਨਿਟ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਸੱਦੇ 'ਤੇ ਪਾਕਿਸਤਾਨ ਗਏ ਹੋਏ ਸਨ, ਜਿੱਥੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰਖਿਆ ਗਿਆ ਹੈ। ਇਸ ਮੌਕੇ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਵੀ ਉਥੇ ਮੌਜੂਦ ਸੀ। ਜਿਸ ਦੀਆਂ ਤਸਵੀਰਾਂ ਇਨ੍ਹਾਂ ਦੋਵੇਂ ਆਗੂਆਂ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਲੌਂਗੋਵਾਲ ਨਾਲ ਗੋਪਾਲ ਚਾਵਲਾਲੌਂਗੋਵਾਲ ਨਾਲ ਗੋਪਾਲ ਚਾਵਲਾ

ਸੁਖਬੀਰ ਬਾਦਲ ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੂੰ ਤਾਂ ਗੋਲ ਮੋਲ ਗੱਲਾਂ ਕਰਕੇ ਕਲੀਨ ਚਿੱਟ ਦੇ ਗਏ ਪਰ ਨਵਜੋਤ ਸਿੱਧੂ 'ਤੇ ਉਨ੍ਹਾਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿਤੇ। ਜਦਕਿ ਖਾਲਿਸਤਾਨੀ ਸਮਰਥਕ ਨਾਲ ਖਿਚਵਾਈਆਂ ਤਸਵੀਰਾਂ ਦੋਵੇਂ ਆਗੂਆਂ ਦੀਆਂ ਵਾਇਰਲ ਹੋਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement