ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗੀ ਮੁਸ਼ਕਲ, ਤਨਖ਼ਾਹ 'ਚ ਹੋ ਸਕਦੀ ਹੈ ਦੇਰ
Published : Nov 29, 2019, 3:45 pm IST
Updated : Nov 29, 2019, 3:45 pm IST
SHARE ARTICLE
Government employees will have difficulty getting paid, may be late
Government employees will have difficulty getting paid, may be late

ਇਸ ਵਿੱਤੀ ਸੰਕਟ ਕਾਰਨ ਕਰੀਬ ਸਾਢੇ ਤਿੰਨ ਲੱਖ ਮੁਲਾਜ਼ਮਾਂ ਨੂੰ ਇਸ ਵਾਰ ਦੇਰ ਨਾਲ ਤਨਖ਼ਾਹ ਮਿਲਣ ਦੇ ਆਸਾਰ ਹਨ

ਚੰਡੀਗੜ੍ਹ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦੀਆਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ। ਸਰਕਾਰ ਦੇ ਆਮਦਨ ਦੇ ਸਰੋਤ ਲਗਾਤਾਰ ਘੱਟ ਰਹੇ ਹਨ ਜਦੋਂ ਕਿ ਖ਼ਰਚੇ ਵਧਦੇ ਜਾ ਰਹੇ ਹਨ। ਸਰਕਾਰ ਦੀ ਹਾਲਤ ਐਨੀ ਪਤਲੀ ਹੋ ਗਈ ਹੈ ਕਿ ਜ਼ਰੂਰੀ ਅਦਾਇਗੀਆਂ ਦਾ ਭੁਗਤਾਨ ਕਰਨਾ ਵੀ ਔਖਾ ਹੋ ਗਿਆ ਹੈ।

PaymentPayment

ਇਸ ਵਿੱਤੀ ਸੰਕਟ ਕਾਰਨ ਕਰੀਬ ਸਾਢੇ ਤਿੰਨ ਲੱਖ ਮੁਲਾਜ਼ਮਾਂ ਨੂੰ ਇਸ ਵਾਰ ਦੇਰ ਨਾਲ ਤਨਖ਼ਾਹ ਮਿਲਣ ਦੇ ਆਸਾਰ ਹਨ। ਆਮ ਤੌਰ 'ਤੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮਹੀਨੇ ਦੀ ਅਖੀਰ ਜਾਂ ਮਹੀਨੇ ਦੀ ਸ਼ੁਰੂਆਤ 'ਚ ਇਕ ਜਾਂ ਦੋ ਤਰੀਕ ਨੂੰ ਤਨਖ਼ਾਹ ਮਿਲ ਜਾਂਦੀ ਹੈ ਪਰ ਪਿਛਲੇ ਕੁਝ ਸਮੇਂ ਤੋਂ ਵਿੱਤ ਵਿਭਾਗ ਵੱਲੋਂ ਵੱਖ- ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪੜਾਅਵਾਰ ਜਾਰੀ ਕੀਤੀਆਂ ਜਾ ਰਹੀਆਂ ਹਨ।

Central GovernmentCentral Government

ਇਸ ਵਾਰ ਸਰਕਾਰ ਲਈ ਵੱਡਾ ਸੰਕਟ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਜੀਐੱਸਟੀ ਦਾ 4100 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੇ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਪੰਜਾਬ ਸਰਕਾਰ ਨੂੰ ਕਰੀਬ ਸਾਢੇ ਤਿੰਨ ਲੱਖ ਮੁਲਾਜ਼ਮਾਂ ਨੂੰ 26978 ਕਰੋੜ ਰੁਪਏ ਸਾਲਾਨਾ ਯਾਨੀ 2248 ਕਰੋੜ ਰੁਪਏ ਮਾਸਿਕ ਭੁਗਤਾਨ ਕਰਨਾ ਪੈਂਦਾ ਹੈ।

PaymentPayment

ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ ਜੇਕਰ ਕੇਂਦਰ ਸਰਕਾਰ ਵੱਲੋਂ ਜੀਐੱਸਟੀ ਦੀ 4100 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਨਖ਼ਾਹ 15 ਦਸੰਬਰ ਤਕ ਵੀ ਪੱਛੜ ਸਕਦੀ ਹੈ। ਵੋਟ ਬੈਂਕ ਦੇ ਚੱਕਰ ਵਿਚ ਪਿਛਲੇ ਲੰਬੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਵੱਖ-ਵੱਖ ਵਰਗਾਂ ਨੂੰ ਸਬਸਿਡੀਆਂ ਦੇ ਰੂਪ ਵਿਚ ਵਿਸ਼ੇਸ਼ ਰਿਆਇਤਾਂ ਦਿੱਤੀਆਂ ਹੋਈਆਂ ਹਨ। ਇਹ ਰਿਆਇਤਾਂ ਸਰਕਾਰੀ ਖ਼ਜ਼ਾਨੇ 'ਤੇ ਭਾਰੀ ਪੈ ਗਈਆਂ ਹਨ।

ਅੰਕੜੇ ਦੱਸਦੇ ਹਨ ਕਿ ਢਾਈ ਲੱਖ ਕਰੋੜ ਰੁਪਏ ਤੋਂ ਵੱਧ ਪੰਜਾਬ ਕਰਜ਼ਾਈ ਹੈ ਅਤੇ 17669 ਕਰੋੜ ਰੁਪਏ ਦੇ ਕਰੀਬ ਵਿਆਜ ਦੇ ਰੂਪ ਵਿਚ ਭੁਗਤਾਨ ਕਰਨਾ ਪੈ ਰਿਹਾ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement