ਸਰਕਾਰ ਵਲੋਂ ਮ੍ਰਿਤਕ ਜਗਮੇਲ ਦੇ ਪਰਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ: ਸਿੰਗਲਾ
Published : Nov 29, 2019, 1:12 pm IST
Updated : Nov 29, 2019, 1:22 pm IST
SHARE ARTICLE
Government provides Rs 21.25 lakh compensation to Jagmail's family: Singla
Government provides Rs 21.25 lakh compensation to Jagmail's family: Singla

ਦੁਖਾਂਤਕ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ: ਬੀਬੀ ਰਜਿੰਦਰ ਕੌਰ ਭੱਠਲ

ਸੰਗਰੂਰ, ਲਹਿਰਾਗਾਗਾ  (ਗੁਰਦਰਸ਼ਨ ਸਿੰਘ ਸਿੱਧੂ/ਖੁਸ਼ਵਿੰਦਰ ਸ਼ਰਮਾ) : ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਸ਼੍ਰੀ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ।

Jagmail Singh CaseJagmail Singh Case

ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵ. ਸ਼੍ਰੀ ਜਗਮੇਲ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਦੇ ਦਿੱਤੇ ਗਏ ਆਦੇਸ਼ ਤਹਿਤ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਕੁਲ ਸਵਾ 21 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ।

Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਥੇ ਮ੍ਰਿਤਕ ਦੇ ਸਸਕਾਰ ਮੌਕੇ 6 ਲੱਖ ਰੁਪਏ ਦਾ ਚੈਕ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਸੀ ਉਥੇ ਹੀ ਅੱਜ ਬਕਾਇਆ 14 ਲੱਖ ਰੁਪਏ ਦਾ ਚੈਕ, ਮ੍ਰਿਤਕ ਦੀ ਪਤਨੀ ਸ਼੍ਰੀਮਤੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਸੇਵਾਦਾਰ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਮਕਾਨ ਦੀ ਮੁਰੰਮਤ ਲਈ ਸਵਾ ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੋਗ ਦਾ ਸਾਰਾ ਖਰਚਾ ਵੀ ਸਰਕਾਰੀ ਤੌਰ 'ਤੇ ਕੀਤਾ ਗਿਆ ਹੈ।

Bibi Rajinder Kaur BhattalBibi Rajinder Kaur Bhattal

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਪਿੰਡ ਦੇ ਸਭ ਤੋਂ ਨਜ਼ਦੀਕੀ ਸਕੂਲ ਵਿਖੇ ਸੇਵਾਦਾਰ ਨਿਯੁਕਤ ਕਰਨ ਲਈ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ ਹੈ। ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸ.ਡੀ.ਐਮ ਕਾਲਾ ਰਾਮ ਕਾਂਸਲ ਵੀ ਉਨ੍ਹਾਂ ਦੇ ਨਾਲ ਸਨ।

 Jagmail SinghJagmail Singh

ਇਸ ਦੁਖਾਂਤਕ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਸੱਤ ਦਿਨਾਂ ਦੇ ਅੰਦਰ ਅੰਦਰ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੀ ਕਾਨੂੰਨੀ ਪ੍ਰਕਿਰਿਆ ਨੂੰ 3-4 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ।

Congress to stage protest today against Modi govt at block level across the stateCongress 

ਉਨ੍ਹਾਂ ਕਿਹਾ ਕਿ ਰਾਜ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਤੋਂ ਸਖ਼ਤੀ ਨਾਲ ਰੋਕਿਆ ਜਾਵੇਗਾ।  ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਿੱਜੀ ਤੌਰ 'ਤੇ ਵੀ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ 'ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement