ਗੜਿਆਂ ਤੇ ਮੀਂਹ ਨਾਲ ਕਣਕ ਤੇ ਸਬਜ਼ੀਆਂ ਨੂੰ ਝੱਲਣਾ ਪਿਆ ਭਾਰੀ ਨੁਕਸਾਨ
Published : Nov 29, 2019, 4:08 pm IST
Updated : Nov 29, 2019, 4:08 pm IST
SHARE ARTICLE
Rain wheat and vegetables
Rain wheat and vegetables

ਇਸ ਨਾਲ ਆਮ ਲੋਕਾਂ ਦੀ ਜੇਬ ਤੇ ਬਹੁਤ ਅਸਰ ਪਿਆ ਹੈ।

ਚੰਡੀਗੜ੍ਹ: ਹਾਲ ਹੀ ਵਿਚ ਹੋਈ ਬਾਰਿਸ਼ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਨਾਲ ਲੱਗਦੇ ਇਲਾਕਿਆਂ 'ਚ ਅਤੇ ਗੜੇਮਾਰੀ ਕਾਰਨ ਕਣਕ ਦੀ ਅਗੇਤੀ ਖੇਤੀ ਸਮੇਤ ਸਬਜ਼ੀਆਂ ਅਤੇ ਹੋਰਨਾਂ ਫਸਲਾਂ ਨੂੰ ਨੁਕਸਾਨ ਪੁੱਜਾ। ਮੰਡੀਆਂ 'ਚ ਪਿਆ ਝੋਨਾ ਭਿੱਜ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਸ਼ਾਮ ਤੱਕ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਮੀਂਹ ਜਾਂ ਗੜੇ ਪੈ ਸਕਦੇ ਹਨ। ਉਸ ਤੋਂ ਬਾਅਦ ਐਤਵਾਰ ਅਤੇ ਸੋਮਵਾਰ ਮੌਸਮ ਸਾਫ ਰਹੇਗਾ।

PhotoPhotoਦੋਵਾਂ ਸੂਬਿਆਂ 'ਚ ਸੰਘਣੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਪਹਾੜਾਂ 'ਤੇ ਹੋਈ ਤਾਜ਼ਾ ਬਰਫਬਾਰੀ ਕਾਰਣ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ 'ਚ 9, ਅੰਬਾਲਾ 'ਚ 19, ਕਰਨਾਲ 'ਚ 15, ਰੋਹਤਕ 'ਚ 36, ਅੰਮ੍ਰਿਤਸਰ 'ਚ 6, ਲੁਧਿਆਣਾ 'ਚ 5, ਪਠਾਨਕੋਟ 'ਚ 10, ਜਲੰਧਰ ਨੇੜੇ ਆਦਮਪੁਰ 'ਚ 16, ਗੁਰਦਾਸਪੁਰ 'ਚ 23 ਅਤੇ ਬਠਿੰਡਾ 'ਚ 3 ਮਿਲੀਮੀਟਰ ਮੀਂਹ ਪਿਆ।

VegetablesVegetablesਪੂਰੇ ਖੇਤਰ 'ਚ ਘੱਟੋ-ਘੱਟ ਤਾਪਮਾਨ 13 ਤੋਂ 16 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਹਿਮਾਚਲ ਦੇ ਉਚੇਰੇ ਇਲਾਕਿਆਂ ਵਿਚ ਹੋਰ ਬਰਫ ਪੈਣ ਨਾਲ ਆਮ ਜ਼ਿੰਦਗੀ 'ਤੇ ਮਾੜਾ ਅਸਰ ਪਿਆ ਹੈ। ਕਿਨੌਰ ਜ਼ਿਲਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਰੋਹਤਾਂਗ ਦੱਰਾ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਸ਼ਿਮਲਾ ਜ਼ਿਲੇ ਦੇ ਕੁਫਰੀ ਵਿਚ ਵੀਰਵਾਰ ਘੱਟੋ-ਘੱਟ ਤਾਪਮਾਨ ਸਿਫਰ ਤੋਂ ਵੀ ਹੇਠਾਂ ਚਲਾ ਗਿਆ।

Rain Rainਸ਼ਿਮਲਾ ਵਿਚ ਮੌਸਮ ਕੇਂਦਰ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਕਿਹਾ ਕਿ ਸੂਬੇ ਦੇ ਗੋਂਦਲਾ ਵਿਖੇ 31 ਸੈਂਟੀਮੀਟਰ ਬਰਫ ਪਈ ਹੈ। ਲਾਹੌਲ-ਸਪਿਤੀ ਦੇ ਪ੍ਰਸ਼ਾਸਨਿਕ ਕੇਂਦਰ ਕੇਲਾਂਗ ਵਿਖੇ ਘੱਟੋ-ਘੱਟ ਤਾਪਮਾਨ ਮਨਫੀ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਨਾਲ ਸਬਜ਼ੀਆਂ ਦੀਆਂ ਕੀਮਤਾਂ ਵੀ ਬਹੁਤ ਵਧ ਗਈਆਂ ਹਨ। ਇਸ ਨਾਲ ਆਮ ਲੋਕਾਂ ਦੀ ਜੇਬ ਤੇ ਬਹੁਤ ਅਸਰ ਪਿਆ ਹੈ। ਆਮ ਜਨਤਾ ਇੰਨੀਆਂ ਮਹਿੰਗੀਆਂ ਸਬਜ਼ੀਆਂ ਨਹੀਂ ਖਾ ਸਕਦੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement