
ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਮਿਲੇਗਾ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਮਿਲੇਗਾ। ਸਰਕਾਰ ਨੇ ਇਹ ਕਦਮ ਮੁਲਾਜ਼ਮਾਂ ਨੂੰ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ ਮੁਹੱਈਆ ਕਰਾਉਣ ਲਈ ਚੁੱਕਿਆ ਹੈ।
govt employees
ਇਸ ਦੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ।ਉਨ੍ਹਾਂ ਨੇ ਸੂਬਾ ਸਰਕਾਰ ਦੇ ਕਰਮਚਾਰੀਆਂ ਤੇ ਹੋਰਨਾਂ ਲਈ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ।
Captain Amrinder Singh
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਉਪਰਾਲੇ ਨਾਲ ਮੁਲਾਜ਼ਮਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿਚਲੇ ਪਲਾਟ ਤੇ ਫਲੈਟ ਲੈਣ ਦਾ ਮੌਕਾ ਮਿਲੇਗਾ।
Brahm Mohindra
ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ, ਸੂਬੇ ਦੀ ਮਲਕੀਅਤ ਤੇ ਨਿਯੰਤਰਨ ਅਧੀਨ ਬੋਰਡ ਤੇ ਕਾਰਪੋਰੇਸ਼ਨਾਂ, ਸਹਿਕਾਰਤਾ ਵਿਭਾਗ ਦੇ ਨਿਯੰਤਰਨ ਅਧੀਨ ਉੱਚ ਸੰਸਥਾਵਾਂ ਜਿਵੇਂ ਮਾਰਕਫੈੱਡ, ਮਿਲਕਫੈੱਡ, ਪੰਜਾਬ ਰਾਜ ਸਹਿਕਾਰੀ ਬੈਂਕ, ਹਾਊਸਫੈੱਡ ਇਸ ਨੀਤੀ ਤਹਿਤ ਯੋਗ ਹਨ।
govt employees
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।