ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਚ ਕੀਤਾ ਗਿਆ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਬੰਧ!  
Published : Nov 29, 2019, 4:58 pm IST
Updated : Nov 29, 2019, 4:58 pm IST
SHARE ARTICLE
Rupnagar digital museum
Rupnagar digital museum

ਡੇਰਾ ਬਾਬਾ ਨਾਨਕ ਤੇ ਕਰਤਾਰਪੁਰ ਵਿਚਾਲੇ ਖੁੱਲੇ ਕੋਰੀਡੋਰ ਨੇ 550ਵੇਂ ਸਮਾਗਮਾਂ ਦੀਆਂ ਖੁਸ਼ੀਆਂ ਨੂੰ ਹੋਰ ਚੰਨ ਲਾ ਦਿੱਤੇ ਹਨ।

ਰੂਪਨਗਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਨੇ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਸਨ। ਪਰ ਅਜੇ ਵੀ ਕਈ ਥਾਵਾਂ ਤੇ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ’ਚ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਰੌਸ਼ਨੀ ਤੇ ਆਵਾਜ਼) ਸ਼ੋਅ ਕਰਵਾਇਆ ਗਿਆ।

PhotoPhoto 29 ਨਵੰਬਰ ਤੋਂ 01 ਦਸੰਬਰ ਤੱਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ ਹੋਏ ਇਸ ਲਾਈਟ ਐਂਡ ਸਾਊਂਡ ਦਾ ਉਦਘਾਟਨ ਸ੍ਰੀਮਤੀ ਦੀਪ ਸ਼ਿਖਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰੂਪਨਗਰ ਵਲੋਂ ਕੀਤਾ ਗਿਆ। ਜਾਣਕਾਰੀ ਤਿੰਨ ਦਿਨਾਂ ਚੱਲਣ ਵਾਲੇ ਇਸ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਗਈ ਹੈ।

PhotoPhoto ਰੂਪਨਗਰ ਦੇ ਸਟੇਡੀਅਮ ’ਚ ਸਥਾਪਿਤ ਕੀਤਾ ਡਿਜੀਟਲ ਮਿਊਜੀਅਮ ਲੋਕਾਂ ਦੇ ਦੇਖਣ ਲਈ ਤਿੰਨੋ ਦਿਨ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਮੌਕੇ 30 ਨਵੰਬਰ ਅਤੇ 01 ਦਸੰਬਰ  ਦੀ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਸ਼ਾਮ 6.15 ਤੋਂ 7 ਵਜੇ ਅਤੇ ਰਾਤ 7.45 ਤੋਂ 8.30 ਵਜੇ ਤੱਕ ਹੋਣਗੇ।

PhotoPhoto ਦਸ ਦਈਏ ਕਿ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਸ਼ਹਿਰਾਂ ਨਨਕਾਣਾ ਸਾਹਿਬ (ਪਾਕਿਸਤਾਨ) ਤੇ ਸੁਲਤਾਨਪੁਰ ਲੋਧੀ ਵਿਚ ਸ਼੍ਰੋਮਣੀ ਕਮੇਟੀ , ਪਾਕਿਸਤਾਨ ਗੁਰੂਦਵਾਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਸ਼ਾਹੀ ਪ੍ਰਬੰਧ ਕੀਤੇ ਗਏ ਸਨ। ਡੇਰਾ ਬਾਬਾ ਨਾਨਕ ਤੇ ਕਰਤਾਰਪੁਰ ਵਿਚਾਲੇ ਖੁੱਲੇ ਕੋਰੀਡੋਰ ਨੇ 550ਵੇਂ ਸਮਾਗਮਾਂ ਦੀਆਂ ਖੁਸ਼ੀਆਂ ਨੂੰ ਹੋਰ ਚੰਨ ਲਾ ਦਿੱਤੇ ਹਨ। ਸੁਲਤਾਨਪੁਰ ਲੋਧੀ, ਨਨਕਾਣਾ ਸਾਹਿਬ ਤੇ ਹੋਰ ਥਾਵਾਂ ਉੱਤੇ ਦੇਖੋ ਅਲ਼ੌਕਿਕ ਸਮਾਗਮਾਂ ਦੀ ਝਲਕੀਆਂ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਗੁਰੂ ਨਾਨਕ ਦੇ ਪ੍ਰਕਾਸ਼ ਉਤਸਵ ਮੌਕੇ ਹੋਏ ਸਮਾਗਮਾਂ ਲਈ ਉਚੇਚੇ ਤੌਰ ਉੱਤੇ ਸੁਲਤਾਨਪੁਰ ਲੋਧੀ ਪਹੁੰਚੇ। ਰਾਸ਼ਟਰਪਤੀ ਪਹਿਲਾਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਮੰਚ ਉੱਤੇ ਗਏ ਅਤੇ ਬਾਅਦ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਟੇਜ ਤੋਂ ਸੰਗਤਾਂ ਦੇ ਦਰਸ਼ਨ ਕੀਤੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement