
ਜ਼ੀਰਕਪੁਰ, 28 ਨਵੰਬਰ (ਐਸ ਅਗਨੀਹੋਤਰੀ) : ਪਟਿਆਲਾ ਰੋਡ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਪਿੰਡ ਨਾਰਾਇੰਣਗੜ੍ਹ ਝੁੰਗਿਆ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਰਾਮ ਸਿੰਘ ਵੱਲੋਂ ਅਪਣੇ ਪਰਿਵਾਰ ਅਤੇ ਪਿੰਡ ਨਾਭਾ ਸਾਹਿਬ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਅੱਜ ਲੋੜਵੰਦ ਪਰਿਵਾਰਾਂ ਦੀਆਂ 21ਕੁੜੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ।
ਇਸ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਡੇਰਾਬੱਸੀ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਅਤੇ ਵਿਆਹ ਵਾਲਿਆਂ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਦੀਪਇੰਦਰ ਸਿੰਘ ਢਿੱਲੋਂ ਨੇ ਸਾਬਕਾ ਸਰਪੰਚ ਰਾਮ ਸਿੰਘ ਦੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਰਾਮ ਸਿੰਘ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਜ਼ੁਲ ਕੇ ਇਹੋਜੇ ਉਪਰਾਲੇ ਕਰਨੇ ਚਾਹੀਦੇ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪਿੰਡ ਨਾਰਾਇੰਣਗੜ੍ਹ ਝੁੰਗਿਆ ਦੇ ਸਾਬਕਾ ਸਰਪੰਚ ਰਾਮ ਸਿੰਘ ਨੇ ਦਸਿਆ ਕੀ ਉਹਨਾਂ ਵੱਲੋਂ ਗੁਰਦੁਆਰਾ ਨਾਭਾ ਸਾਹਿਬ ਵਿੱਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ 21 ਜਰੂਰਤਮੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਕਰਵਾਏ ਗਏ ਹਨ। ਇਸ ਮੌਕੇ ਗੁਰਦੀਪ ਸਿੰਘ, ਗੁਰਪਾਲ ਸਿੰਘ, ਮਹਿੰਦਰ ਸਿੰਘ, ਨਰਿੰਦਰਪਾਲ ਸਿੰਘ, ਰਸ਼ਪਾਲ ਸਿੰਘ ਆਦਿ ਹਾਜਰ ਸਨ।