
551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ
ਮੋਰਿੰਡਾ, 28 ਨਵੰਬਰ (ਮੋਹਨ ਸਿੰਘ ਅਰੋੜਾ, ਰਾਜ ਕੁਮਾਰ ਦਸੌੜ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ। ਇਸ ਸਬੰਧੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਦੇ ਹੈੱਡ ਗਰੰਥੀ ਭਾਈ ਹਰਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਲੋਕਲ ਪ੍ਰਬੰਧ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਮੌਕੇ ਸ਼ਹਿਰ ਨਿਵਾਸੀਆ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਲੋਕਲ ਗੁਰਦੁਆਰਾ ਕਮੇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਬੜੈਚ, ਭਾਈ ਜੱਸਾ ਸਿੰਘ, ਭਾਈ ਜੈਮਲ ਸਿੰਘ, ਭਾਈ ਸੰਤ ਸਿੰਘ ਆਦਿ ਹਾਜ਼ਰ ਸਨ।
ਨੋਟ : ਇਸ ਸਬੰਧੀ ਫੋਟੋ 28 ਮੋਹਨ ਸਿੰਘ ਅਰੋੜਾ 02 ਤੇ ਭੇਜੀ ਹੈ
ਕੈਪਸ਼ਨ : ਨਗਰ ਕੀਰਤਨ ਦੀ ਅਗਵਾਹੀ ਕਰਦੇ ਪੰਜ ਪਿਆਰੇ।
image
ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ।