ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਸਮੇਤ ਹੋਰ ਵਿਧਾਇਕਾਂ ਨੂੰ ਪੰਜਾਬ ਆਉਣ ਦਾ ਸੱਦਾ
Published : Nov 29, 2020, 11:52 am IST
Updated : Nov 29, 2020, 11:52 am IST
SHARE ARTICLE
Rahul Gandhi Manmohan Singh
Rahul Gandhi Manmohan Singh

ਕੋਰੋਨਾ ਕਾਰਨ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ।

ਗੁਰਦਾਸਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਹਰ ਸਾਲ ਬਹੁਤ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸੰਪੂਰਨਤਾ ਦਿਵਸ ਨੂੰ ਪੰਜਾਬ ਸਰਕਾਰ ਸੋਮਵਾਰ 30 ਨਵੰਬਰ ਨੂੰ ਰਾਜ ਪੱਧਰ ਦੇ ਸਮਾਰੋਹ ਦੇ ਰੂਪ ਵਿੱਚ ਮਨਾ ਰਹੀ ਹੈ। ਇਸ ਉਦੇਸ਼ ਨਾਲ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਤੀਹ ਹਜ਼ਾਰ ਵਰਗ ਫੁੱਟ ਵਿੱਚ ਵਿਸ਼ਾਲ ਪੰਡਾਲ ਬਣਾਇਆ ਗਿਆ ਹੈ। ਕੋਰੋਨਾ ਕਾਰਨ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨ ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ।

GURU NAK DEV

ਸਮਾਗਮ 'ਚ ਸ਼ਾਮਿਲ ਹੋਣਗੇ ਵਿਧਾਇਕ ਤੇ ਸਾਬਕਾ PM 
ਇਸ ਸਮਾਗਮ ਵਿੱਚ ਸ਼ਾਮਲ ਹੋਣ ਦੇ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਤੇ ਸੰਤ ਸਮਾਜ ਸ਼ਾਮਲ ਹੋਵੇਗਾ।

Manmohan Singh

ਡੇਰਾ ਬਾਬਾ ਨਾਨਕ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਗੁਰਬਾਣੀ ਤੇ ਕੀਰਤਨ ਤੋਂ ਬਾਅਦ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। 9700 ਵਰਗ ਫੁੱਟ ਵਿਚ ਪੰਡਾਲ, ਜਿਸ ਵਿੱਚ 30 ਬਾਈ 30 ਦੇ ਤਿੰਨ ਮੰਚ ਹਨ। ਇੱਕ ਮੰਚ ਸ੍ਰੀ ਗੁਰੂ ਗ੍ਰੰਥ ਸਾਹਿਬ, ਦੂਸਰਾ ਸੰਤ ਸਮਾਜ ਤੇ ਤੀਸਰਾ ਮੰਚ ਰਾਜਨੀਤਕ ਲੋਕਾਂ ਦੇ ਲਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੰਚ ਨੂੰ ਬਾਕੀ ਦੋਨਾਂ ਤੋਂ ਦੋ ਫੁੱਟ ਉੱਚਾ ਰੱਖਿਆ ਗਿਆ ਹੈ।

SUKVINDER
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement