4 ਦਸੰਬਰ ਤੋਂ ਹੋਣ ਵਾਲੀਆਂ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟਾਂਗੇ : ਜਰਨੈਲ ਸਿੰਘ
Published : Nov 29, 2020, 1:54 am IST
Updated : Nov 29, 2020, 1:54 am IST
SHARE ARTICLE
image
image

4 ਦਸੰਬਰ ਤੋਂ ਹੋਣ ਵਾਲੀਆਂ ਰੈਲੀਆਂ ਮੁਲਤਵੀ, ਕਿਸਾਨਾਂ ਨਾਲ ਡਟਾਂਗੇ : ਜਰਨੈਲ ਸਿੰਘ

ਚੰਡੀਗੜ੍ਹ, 28 ਨਵੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਅਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਆਗੂ, ਵਰਕਰ-ਵਲੰਟੀਅਰ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ 'ਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ, ਪ੍ਰੰਤੂ ਮੋਦੀ ਸਰਕਾਰ ਦੇ ਅੜੀਅਲ ਰਵਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ। ਉਨ੍ਹਾਂ ਵਲੋਂ ਅਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਰਾਜਸੀ ਹਿੱਤ ਤੋਂ ਉੱਪਰ ਉੱਠ ਕੇ ਬਿਨਾਂ ਪਾਰਟੀ ਦੇ ਝੰਡੇ ਅਤੇ ਬੈਨਰ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਅੰਦੋਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement