
ਸੂਚਨਾ ਮਿਲਣ ਤੋਂ ਬਾਅਦ ਜ਼ਖਮੀਆਂ ਨੂੰ ਮਾਨਸਾ ਤੇ ਬਠਿੰਡਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ।
ਮਾਨਸਾ - ਪੰਜਾਬ 'ਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅੱਜ ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ। ਟਵੇਰਾ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਨਾਲ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਇਹ ਵਿਦਿਆਰਥਣਾਂ ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਸਨ।
ਇਸ ਦੌਰਾਨ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ ਹਨ। ਸੂਚਨਾ ਮਿਲਣ ਤੋਂ ਬਾਅਦ ਜ਼ਖਮੀਆਂ ਨੂੰ ਮਾਨਸਾ ਤੇ ਬਠਿੰਡਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ।