ਹਰਿਆਣਾ ਦੇ ਨੌਜਵਾਨਾਂ ਨੇ ਦਿੱਲੀ ਜਾ ਰਹੇ ਕਿਸਾਨਾਂ ਲਈ ਕੀਤਾ ਵਿਸ਼ੇਸ਼ ਲੰਗਰ ਦਾ ਪ੍ਰਬੰਧ
Published : Nov 29, 2020, 1:51 am IST
Updated : Nov 29, 2020, 1:51 am IST
SHARE ARTICLE
image
image

ਹਰਿਆਣਾ ਦੇ ਨੌਜਵਾਨਾਂ ਨੇ ਦਿੱਲੀ ਜਾ ਰਹੇ ਕਿਸਾਨਾਂ ਲਈ ਕੀਤਾ ਵਿਸ਼ੇਸ਼ ਲੰਗਰ ਦਾ ਪ੍ਰਬੰਧ

ਜੀਂਦ, (ਹਰਦੀਪ ਸਿੰਘ ਭੋਗਲ): ਕਿਸਾਨੀ ਅੰਦੋਲਨ ਦੇ ਚਲਦਿਆਂ ਸਾਂਝੀਵਾਲਤਾ ਦੀ ਮਿਸਾਲ ਪੇਸ਼ ਕਰਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ। ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਜਿਥੇ ਇਕ ਪਾਸੇ ਹਰਿਆਣਾ ਦੀ ਸਰਕਾਰ ਤੇ ਪੁਲਿਸ ਨੇ ਹਰ ਕੋਸ਼ਿਸ਼ ਕੀਤੀ ਤੇ ਕਿਸਾਨਾਂ ਦੇ ਰਾਹ ਵਿਚ ਰੁਕਾਵਟ ਪੈਦਾ ਕੀਤੀ ਤਾਂ ਦੂਜੇ ਪਾਸੇ ਹਰਿਆਣਾ ਦੇ ਆਮ ਲੋਕਾਂ ਨੇ ਅੱਗੇ ਹੋ ਕੇ ਪੰਜਾਬ ਦੇ ਕਿਸਾਨਾਂ ਦਾ ਸਾਥ ਦਿਤਾ।
ਹਰਿਆਣਾ ਦੇ ਨੌਜਵਾਨਾਂ ਨੇ ਦਿੱਲੀ ਜਾ ਰਹੇ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਨੌਜਵਾਨਾਂ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਵਿਰੁਧ ਸਾਂਤਮਈ ਪ੍ਰਦਰਸ਼ਨ ਕਰਨ ਲਈ ਕਿਸਾਨ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਨੌਜਵਾਨਾਂ ਨੇ ਜੀਂਦ ਹਾਈਵੇਅ 'ਤੇ ਕਿਸਾਨਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਲਈ ਫਲਾਂ ਦੇ ਲੰਗਰ ਦਾ ਪ੍ਰਬੰਧ ਕੀਤਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement