
ਰਾਤ ਨੂੰ ਗੱਡੀ ਵਿਚ ਸੋਂ ਰਿਹਾ ਸੀ ਮ੍ਰਿਤਕ ਨੌਜਵਾਨ
ਚੰਡੀਗੜ੍ਹ: ਕਿਸਾਨੀ ਸੰਘਰਸ਼ ਦੇ ਚਲਦਿਆਂ ਇਕ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਨੇ ਵਿਚ ਸ਼ਾਮਲ ਨੌਜਵਾਨ ਦੀ ਕਾਰ ਸਮੇਤ ਸੜਨ ਕਾਰਨ ਮੌਤ ਹੋ ਗਈ।
Youth died in a farmers protest
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਨਕ ਰਾਜ ਪੁੱਤਰ ਪ੍ਰੀਤਮ ਲਾਲ ਵਾਸੀ ਧਨੌਲਾ ਵਜੋਂ ਹੋਈ ਹੈ। ਉਹ ਰਾਤ ਨੂੰ ਸਵਿੱਫਟ ਗੱਡੀ ਵਿਚ ਸੁੱਤਾ ਸੀ, ਗੱਡੀ ਨੂੰ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਿਸਾਨੀ ਕਾਫ਼ਲੇ ਨਾਲ ਦਿੱਲੀ ਵਿਖੇ ਟਰੈਕਟਰ ਠੀਕ ਕਰਨ ਆਇਆ ਸੀ।
Farmer Protest
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤੀ ਹੈ। ਜੋਗਿੰਦਰ ਸਿੰਘ ਇਸ ਘਟਨਾ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।