ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Published : Nov 29, 2021, 3:57 pm IST
Updated : Nov 29, 2021, 3:57 pm IST
SHARE ARTICLE
Adv Harpreet Sandhu assumes charge of Chairman Punjab Infotech
Adv Harpreet Sandhu assumes charge of Chairman Punjab Infotech

ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਕੀਤੀ ਸ਼ਿਰਕਤ

 

ਚੰਡੀਗੜ੍ਹ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ।  ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

Adv Harpreet Sandhu assumes charge of Chairman Punjab InfotechAdv Harpreet Sandhu assumes charge of Chairman Punjab Infotech

ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Adv Harpreet Sandhu assumes charge of Chairman Punjab InfotechAdv Harpreet Sandhu assumes charge of Chairman Punjab Infotech

ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ 'ਤੇ ਆਈ ਟੀ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।

ਲੋਕਪਾਲ ਪੰਜਾਬ ਜਸਟਿਸ ਵੀ.ਕੇ.ਸ਼ਰਮਾ, ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ, ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ, ਮੁੱਖ ਕਾਰਜਕਾਰੀ ਅਫ਼ਸਰ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਾਰਜ ਸੰਭਾਲਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement