ਫਰਜ਼ੀ ਆਗੂ ਲੋਕਾਂ ਨੂੰ ਗੁਮਰਾਹ ਕਰਨ ਲਈ ਫਰਜ਼ੀ ਅੰਕੜੇ ਦਿਖਾ ਰਹੇ ਹਨ - ਪਰਗਟ ਸਿੰਘ 
Published : Nov 29, 2021, 7:27 pm IST
Updated : Nov 29, 2021, 7:27 pm IST
SHARE ARTICLE
Pargat Singh
Pargat Singh

ਮਨੀਸ਼ ਸਿਸੋਦੀਆ ਵਲੋਂ ਗ਼ਲਤ ਅੰਕੜੇ ਪੇਸ਼ ਕਰਨ 'ਤੇ ਪ੍ਰਗਟ ਸਿੰਘ ਨੇ ਕੀਤੀ ਦੀ ਨਿੰਦਾ

ਆਓ ਅਸੀਂ ਇੱਕ ਵਾਰ ਫ਼ੈਸਲਾ ਕਰੀਏ ਕਿ ਕੌਣ "ਅਸਲੀ" ਅਤੇ ਕੌਣ "ਨਕਲੀ" ਆਮ ਆਦਮੀ ਹੈ -ਪਰਗਟ ਸਿੰਘ 

ਚੰਡੀਗੜ੍ਹ : ਆਮ ਆਦਮੀ ਪਾਰਟੀ `ਤੇ ਮੁੜ ਹਮਲਾ ਬੋਲਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਫਰਜ਼ੀ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਫਰਜ਼ੀ ਅੰਕੜੇ ਪੇਸ਼ ਕਰ ਰਹੇ ਹਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਉਮੀਦ ਜਤਾਈ ਕਿ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ 250 ਸਕੂਲਾਂ ਦੇ ਟਿਕਾਣਿਆਂ ਸਬੰਧੀ ਜਾਰੀ ਕੀਤੀ ਗਈ ਸੂਚੀ ਸਹੀ ਸੀ।

manish sisodia and pargat singhmanish sisodia and pargat singh

ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਿਸੋਦੀਆ ਨੂੰ ਜਵਾਬ ਦੇਣ ਦੀ ਇੰਨੀ ਕਾਹਲੀ ਵਿੱਚ ਸਨ ਕਿ ਉਨ੍ਹਾਂ ਨੇ ਉਨ੍ਹਾਂ (ਪਰਗਟ ਸਿੰਘ) ਵੱਲੋਂ ਜੋ ਲਿਖਿਆ ਉਹ ਪੜ੍ਹਿਆ ਹੀ ਨਹੀਂ। ਉਨ੍ਹਾਂ ਕਿਹਾ ਕਿ ਸਿਸੋਦੀਆ ਨੇ ਸਪੱਸ਼ਟ ਤੌਰ `ਤੇ ਕਿਹਾ ਸੀ ਕਿ ਉਹ ਨੈਸ਼ਨਲ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) 2021 ਦੇ ਮਾਪਦੰਡਾਂ ਮੁਤਾਬਕ ਤੁਲਨਾ ਕਰਨਗੇ।

Pargat SinghPargat Singh

ਪਰਗਟ ਸਿੰਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਸਕੂਲ-ਵਾਰ ਦਾਖਲਾ ਨੰਬਰ, ਪੱਕੇ ਅਧਿਆਪਕਾਂ ਅਤੇ ਖ਼ਾਲੀ ਅਸਾਮੀਆਂ, ਦਸਵੀਂ ਦੇ ਨਤੀਜਿਆਂ ਅਤੇ ਪ੍ਰਿੰਸੀਪਲਾਂ ਦੇ ਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ 2013-14 ਤੋਂ 2019-20 ਤੱਕ ਦੇ ਅੰਕੜਿਆਂ ਦਾ ਜ਼ਿਕਰ ਕਰਨ ਲਈ ਵੀ ਕਿਹਾ ਤਾਂ ਜੋ ਸਾਰੀ ਤਸਵੀਰ ਸਪੱਸ਼ਟ ਹੋ ਸਕੇ। ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਹੋ ਜਾਣਕਾਰੀ ਮੰਗੀ ਸੀ ਪਰ ਉਹ ਹੈਰਾਨ ਹਨ ਕਿ ਉਹ ਕੀ ਲੁਕਾ ਰਹੇ ਹਨ।

Pargat Singh, Manish Sisodia Pargat Singh, Manish Sisodia

ਪਰਗਟ ਸਿੰਘ ਨੇ ਕਿਹਾ ਕਿ ਜੇ ਅੰਕੜਿਆਂ ਵਿੱਚ ਫ਼ਰਕ ਪਾਇਆ ਗਿਆ ਤਾਂ ਉਹ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਭੱਜਣ ਨਹੀਂ ਦੇਣਗੇ। ਵਿਦਿਆਰਥੀਆਂ ਲਈ ਉਹ ਸਿੱਖਿਆ ਵਿੱਚ ਕੀ ਸੁਧਾਰ ਕਰਨਗੇ? ਉਨ੍ਹਾਂ ਕਿਹਾ ਕਿ ਜਦੋਂ ਪ੍ਰਿੰਸੀਪਲ ਹੀ ਨਹੀਂ ਹਨ ਤਾਂ ਉਹ ਸਿਖਲਾਈ `ਤੇ ਕਿਸ ਨੂੰ ਭੇਜ ਰਹੇ ਹਨ? ਪਰਗਟ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਬੱਚੇ ਦਸਵੀਂ ਵਿੱਚ ਫੇਲ੍ਹ ਹੋ ਗਏ ਤਾਂ ਫਿਰ ਉਚੇਰੀ ਸਿੱਖਿਆ ਲਈ ਕੌਣ ਜਾਵੇਗਾ? ਉਨ੍ਹਾਂ ਕਿਹਾ ਕਿ ਜਦੋਂ ਨਵਾਂ ਸਕੂਲ ਹੀ ਨਹੀਂ ਹੈ ਤਾਂ ਬੁਨਿਆਦੀ ਢਾਂਚੇ ਦੀ ਗੱਲ ਕਿਉਂ ਕੀਤੀ ਜਾਵੇ?

Pargat SinghPargat Singh

ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਇਨ੍ਹਾਂ ਨੁਕਤਿਆਂ `ਤੇ ਚਰਚਾ ਕਰਨ ਤੋਂ ਝਿਜਕਦੇ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨੇ ਕੇਜਰੀਵਾਲ ਨੂੰ ਸਹੀ ਸੂਚੀ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਆਓ ਅਸੀਂ ਇੱਕ ਵਾਰ ਫੈਸਲਾ ਕਰੀਏ ਕਿ ਕੌਣ "ਅਸਲੀ" ਅਤੇ ਕੌਣ "ਨਕਲੀ" ਆਮ ਆਦਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement