ਮੈਂ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਗਠਜੋੜ ਬਾਰੇ ਜ਼ਰੂਰ ਗੱਲ ਕਰਾਂਗਾ - ਕੈਪਟਨ
Published : Nov 29, 2021, 3:24 pm IST
Updated : Nov 29, 2021, 3:24 pm IST
SHARE ARTICLE
Manohar Lal Khattar, Captain Amarinder Singh
Manohar Lal Khattar, Captain Amarinder Singh

ਕੇਂਦਰ ਸਰਕਾਰ ਕਿਸਾਨਾਂ ਦੇ ਬਾਕੀ 6-7 ਮੁੱਦਿਆਂ 'ਤੇ ਵੀ ਸਹਿਮਤ ਹੋ ਗਈ ਹੈ

ਚੰਡੀਗੜ੍ਹ -ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ, ਜਿਸ ਤੋਂ  ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ ਜਿਸ ਵਿਚ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਬਹੁਤ ਵਧੀਆ ਮੀਟਿੰਗ ਹੋਈ, ਇਸ ਵਿਚ ਕੋਈ ਸਿਆਸੀ ਮੁੱਦਾ ਨਹੀਂ ਵਿਚਾਰਿਆ ਗਿਆ।

Manohar Lal Khattar, Captain Amarinder Singh Manohar Lal Khattar, Captain Amarinder Singh

ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਤੇ ਇਸ ਤੋਂ ਇਲਾਵਾ ਕੇਂਦਰ ਸਰਕਾਰ ਕਿਸਾਨਾਂ ਦੇ ਬਾਕੀ 6-7 ਮੁੱਦਿਆਂ 'ਤੇ ਵੀ ਸਹਿਮਤ ਹੋ ਗਈ ਹੈ, ਹੁਣ ਕੋਈ ਮੁੱਦਾ ਨਹੀਂ ਬਚਿਆ ਹੈ। ਉਹਨਾਂ ਕਿਹਾ ਕਿ ਮੈਂ ਕੁਝ ਲੋਕਾਂ ਦੇ ਸੰਪਰਕ ਵਿਚ ਹਾਂ ਤੇ ਮੈਨੂੰ ਲੱਗਦਾ ਹੈ ਕਿ ਫੈਸਲਾ ਅੱਜ ਜਾਂ 4 ਦਸੰਬਰ ਨੂੰ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਅੰਦੋਲਨ ਨੂੰ ਲੈ ਕੇ ਮੇਰੀ ਕਿਸਾਨ ਆਗੂਆਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ ,ਪਰ ਕੁਝ ਕਿਸਾਨ ਆਗੂ ਸੰਪਰਕ ਵਿਚ ਹਨ ਜਿਨ੍ਹਾਂ ਤੋਂ ਸੂਚਨਾ ਮਿਲੀ ਹੈ।

Captain Amarinder Singh Captain Amarinder Singh

ਭਾਜਪਾ ਨਾਲ ਗਠਜੋੜ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ- ਮੈਂ ਜਦੋਂ ਵੀ ਦਿੱਲੀ ਜਾਵਾਂਗਾ, ਮੈਂ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਗਠਜੋੜ ਬਾਰੇ ਜ਼ਰੂਰ ਗੱਲ ਕਰਾਂਗਾ। ਕੈਪਟਨ ਨੇ ਨਵਜੋਤ ਸਿੰਘ ਸਿੱਧੂ 'ਤੇ ਵਰ੍ਹਿਆ ਕਿਹਾ ਕਿ ਸਿੱਧੂ ਸਵੇਰੇ ਕੁਝ ਕਹਿੰਦਾ ਹੈ, ਸ਼ਾਮ ਨੂੰ ਕੁਝ ਹੋਰ ਕਹਿੰਦਾ ਹੈ, ਮੈਂ ਉਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement