
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਫਰੀਦਕੋਟ: ਫਰੀਦਕੋਟ ਦੇ ਪਿੰਡ ਬੀਹਲੇ ਵਾਲਾ ’ਚ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਤਕਰਾਰ ਪਿੱਛੇ ਸੀਰੀ ਨੇ ਆਪਣੇ ਮਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿਕਮ ਸਿੰਘ (60) ਵਾਸੀ ਬੀਹਲੇ ਵਾਲਾ ਦੇ ਰੂਪ ਵਿਚ ਹੋਈ ਹੈ।
Mahikam Singh
ਜਾਣਕਾਰੀ ਮੁਤਾਬਕ ਮਹਿਕਮ ਸਿੰਘ ਦੀ ਆਪਣੇ ਸੀਰੀ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਗੁੱਸੇ ਵਿਚ ਆਏ ਸੀਰੀ ਨੇ ਤੇਜ਼ਧਾਰ ਹਥਿਆਰ ਨਾਲ ਮਾਲਕ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ ਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।