OP ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਲਿਆ ਜਾਇਜਾ
Published : Nov 29, 2021, 4:39 pm IST
Updated : Nov 29, 2021, 4:39 pm IST
SHARE ARTICLE
 OP Sony reviews preparations for possible third wave of Kovid-19
OP Sony reviews preparations for possible third wave of Kovid-19

ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ - OP Soni

 

ਚੰਡੀਗੜ੍ਹ, : ਦੁਨੀਆਂ ਦੇ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜਾ ਲਿਆ। ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ। 

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ , ਕਿਉਂਕਿ ਇਹਨਾਂ ਮੁਲਕਾਂ ਵਿੱਚ ਨਵੇਂ ਵਾਈਰਸ ਦੇ ਕੇਸ ਵੱਡੇ ਪੱਧਰ ‘ਤੇ ਸਾਹਮਣੇ ਆਏ ਹਨ। 

file photo

ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ਵਿੱਚ ਪ੍ਰਵੇਸ਼ ਹੋਣ ‘ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਹਨਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ਵਿੱਚ ਰਿਪੋਰਟ ਮੁੜ ਨੈਗੇਟਿਵ ਆਉਣ ‘ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement