CM ਚੰਨੀ ਨੇ ਕੀਤਾ ਵੱਡਾ ਐਲਾਨ - ਮਾਸਟਰ ਕਾਡਰ ਵਿਚ ਹੋਣਗੀਆਂ 10 ਹਜ਼ਾਰ ਤੋਂ ਵੱਧ ਭਰਤੀਆਂ 
Published : Nov 29, 2021, 7:47 pm IST
Updated : Nov 29, 2021, 7:47 pm IST
SHARE ARTICLE
CM Channi, Manpreet singh Badal, OP Soni, Pargat singh
CM Channi, Manpreet singh Badal, OP Soni, Pargat singh

ਸਿਹਤ ਵਿਭਾਗ ਵਿਚ ਤਕਰੀਬਨ 3400 ਅਸਾਮੀਆਂ ਲਈ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ

ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਰੱਖਿਆ ਜਾਵੇਗਾ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ


ਚੰਡੀਗੜ੍ਹ : ਸੂਬੇ ਵਿਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖ਼ਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿਤੀ ਹੈ। ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਧਿਆਨ ਦਿਤਾ ਜਾਵੇਗਾ।

cm charanjit singh channi heading cabinet meeting cm charanjit singh channi heading cabinet meeting

ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ 'ਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ਼ ਦਿਤੇ ਤਾਂ ਜੋ ਅਕਾਦਮਿਕ ਪਹਿਲੂ `ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਹਰੇਕ ਪਿੰਡ ਵਿਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਹੀ ਇੱਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ `ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ।

cm charanjit singh channi heading cabinet meeting cm charanjit singh channi heading cabinet meeting

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ। ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿਤੇ ਜਿਸ `ਤੇ ਭਾਰਤ ਸਰਕਾਰ (2016 ਵਿਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ `ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ।

cm charanjit singh channi heading cabinet meeting cm charanjit singh channi heading cabinet meeting

ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆਉਣ ਦੇ ਹੁਕਮ ਦਿਤੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਗਰੂਰ ਵਿੱਚ 100 ਫ਼ੀ ਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਹ ਨਵੇਂ ਮੈਡੀਕਲ ਕਾਲਜ ਰਾਜ ਵਿਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਹੁਲਾਰਾ ਦੇਣ ਵਿਚ ਮਦਦ ਕਰਨਗੇ।

cm charanjit singh channi heading cabinet meeting cm charanjit singh channi heading cabinet meeting

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਿੱਖਿਆ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement