ਦਿਨ-ਦਿਹਾੜੇ ਗੋਲੀਆਂ ਮਾਰ ਕੇ ਅਕਾਲੀ ਆਗੂ ਦਾ ਕਤਲ, ਦੋਸਤ ਨਾਲ ਅੰਮ੍ਰਿਤਸਰ ਤੋਂ ਵਾਪਸ ਰਿਹਾ ਸੀ ਆਗੂ 
Published : Nov 29, 2022, 2:53 pm IST
Updated : Nov 29, 2022, 2:54 pm IST
SHARE ARTICLE
Amrit Pal Singh
Amrit Pal Singh

ਘਟਨਾ ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਦੀ ਹੈ।

 

ਗੁਰਦਾਸਪੁਰ - ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ 'ਚ ਨੈਸ਼ਨਲ ਹਾਈਵੇ 'ਤੇ ਇੱਕ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਦੋਸਤ ਨਾਲ ਕਾਰ ਰਾਹੀਂ ਅੰਮ੍ਰਿਤਸਰ ਆ ਰਿਹਾ ਸੀ। ਜ਼ਖ਼ਮੀ ਹਾਲਤ ਵਿਚ ਅਕਾਲੀ ਆਗੂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਪਠਾਨਕੋਟ-ਅੰਮ੍ਰਿਤਸਰ ਹਾਈਵੇ 'ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਦੀ ਹੈ। ਮ੍ਰਿਤਕ ਦੀ ਪਛਾਣ ਅਕਾਲੀ ਆਗੂ ਅਜੀਤਪਾਲ ਸਿੰਘ (50) ਵਜੋਂ ਹੋਈ ਹੈ।

ਦੇਰ ਰਾਤ ਉਹ ਆਪਣੇ ਦੋਸਤ ਅੰਮ੍ਰਿਤ ਪਾਲ ਸਿੰਘ ਨਾਲ ਕਿਸੇ ਪ੍ਰੋਗਰਾਮ ਤੋਂ ਵਾਪਸ ਆ ਰਿਹਾ ਸੀ। ਪਿਸ਼ਾਬ ਕਰਨ ਲਈ ਉਸ ਨੇ ਰਾਤ ਕਰੀਬ 12 ਵਜੇ ਪਿੰਡ ਸ਼ੇਖੋਪੁਰ ਨੇੜੇ ਹਾਈਵੇਅ ’ਤੇ ਕਾਰ ਖੜ੍ਹੀ ਕਰ ਦਿੱਤੀ। ਇਸ ਦੌਰਾਨ ਪਿੱਛੇ ਤੋਂ ਇਕ ਕਾਰ ਆਈ ਅਤੇ ਅਜੀਤ ਪਾਲ 'ਤੇ ਕਰੀਬ ਤਿੰਨ ਰਾਉਂਡ ਫਾਇਰ ਕੀਤੇ ਗਏ। ਦੋਸਤ ਅੰਮ੍ਰਿਤਪਾਲ ਤੁਰੰਤ ਅਜੀਤ ਪਾਲ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਗਿਆ ਪਰ ਹਸਪਤਾਲ 'ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਦਾ ਮਾਮਲਾ ਹੈ। ਕਾਤਲ ਪਹਿਲਾਂ ਹੀ ਅਕਾਲੀ ਆਗੂ ਅਜੀਤਪਾਲ ਦੀ ਕਾਰ ਦਾ ਪਿੱਛਾ ਕਰ ਰਹੇ ਸਨ। ਜਿਵੇਂ ਹੀ ਕਾਰ ਸੁੰਨਸਾਨ ਜਗ੍ਹਾ 'ਤੇ ਰੁਕੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਅਜੀਤ ਪਾਲ ਨੂੰ ਨਿਸ਼ਾਨਾ ਬਣਾਉਣ ਦੇ ਮਕਸਦ ਨਾਲ ਆਏ ਸਨ।

ਪੁਲਿਸ ਨੇ ਅਜੀਤਪਾਲ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਦੇ ਬਿਆਨ ਦਰਜ ਕਰ ਲਏ ਹਨ। ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹਾਈਵੇਅ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ 'ਚ ਕੁਝ ਸ਼ੱਕੀ ਫੁਟੇਜ ਮਿਲੇ ਹਨ, ਜਿਨ੍ਹਾਂ ਦੇ ਆਧਾਰ 'ਤੇ ਪੁਲਸ ਜਾਂਚ ਕਰ ਰਹੀ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement