ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
Published : Nov 29, 2022, 3:38 pm IST
Updated : Nov 29, 2022, 3:38 pm IST
SHARE ARTICLE
Another man died due to drug overdose at Urmar Tanda
Another man died due to drug overdose at Urmar Tanda

ਇਕ ਹਫ਼ਤੇ ਦੌਰਾਨ ਇਲਾਕੇ ਵਿਚ ਨਸ਼ੇ ਕਾਰਨ ਵਾਪਰੀ ਦੂਜੀ ਘਟਨਾ

 

ਟਾਂਡਾ ਉੜਮੁੜ: ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਚੰਡੀਗੜ੍ਹ ਕਾਲੋਨੀ ਇਲਾਕੇ 'ਚ ਇਕ ਹੋਰ ਵਿਅਕਤੀ ਦੀ ਚਿੱਟੇ (ਨਸ਼ੀਲਾ ਪਾਊਡਰ) ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਕੁੱਝ ਦਿਨ ਪਹਿਲਾ ਇਸੇ ਇਲਾਕੇ 'ਚ ਕਲੋਟੀ ਨਗਰ ਵਾਸੀ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੇ ਮਾਮਲੇ 'ਤੇ ਅਜੇ ਪੁਲਿਸ ਕਾਰਵਾਈ ਕਰ ਹੀ ਰਹੀ ਸੀ ਕਿ ਇਕ ਹੋਰ ਮੌਤ ਨੇ ਹਾਲਾਤ ਬੇਹੱਦ ਗੰਭੀਰ ਹੋਣ ਦੇ ਸਬੂਤ ਦੇ ਦਿੱਤੇ ਹਨ।

ਇਹ ਵੀ ਪੜ੍ਹੋ: ਮਾਂ ਬੋਲੀ ਪ੍ਰਤੀ ਪਟਿਆਲਾ ਪੁਲਿਸ ਦੀ ਪਹਿਲਕਦਮੀ, ਵਰਦੀ ’ਤੇ ਅੰਗਰੇਜ਼ੀ ਦੀ ਬਜਾਏ ਪੰਜਾਬੀ 'ਚ ਲਿਖਵਾਏ ਨਾਂਅ

ਹੁਣ ਨਸ਼ੇ ਦੀ ਭੇਟ ਚੜ੍ਹੇ ਨੌਵਜਾਨ ਦੀ ਪਛਾਣ ਹਰਜੀਤ ਸਿੰਘ (37) ਪੁੱਤਰ ਕਾਬਲ ਰਾਮ ਵਾਸੀ ਢਡਿਆਲਾ ਦੇ ਰੂਪ 'ਚ ਹੋਈ ਹੈ। ਉਸ ਦੀ ਲਾਸ਼ ਚੰਡੀਗੜ੍ਹ ਕਾਲੋਨੀ ਰੇਲਵੇ ਲਾਈਨ ਦੇ ਨਜ਼ਦੀਕ ਮਿਲੀ। ਇਸ ਤੋਂ ਬਾਅਦ ਟਾਂਡਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਤੀਜੇ ਇੰਦਰ ਗੋਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਨਸ਼ਾ ਵੇਚਣ ਵਾਲੇ ਅਤੇ ਉਸ ਦੇ ਚਾਚੇ ਦੀ ਮੌਤ ਦਾ ਕਾਰਨ ਬਣਨ ਵਾਲੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਵਟਸਐਪ ਲਾਂਚ ਕਰਨ ਜਾ ਰਿਹਾ ਨਵਾਂ ਫੀਚਰ, ਨਿੱਜੀ ਡਾਇਰੀ ਦੀ ਤਰ੍ਹਾਂ ਕਰ ਸਕੋਗੇ ਵਰਤੋਂ 

ਇਹਨਾਂ ਦੀ ਪਛਾਣ ਪੁਸ਼ਪਾ ਦੀ ਨੂੰਹ ਵਾਸੀ ਚੰਡੀਗੜ੍ਹ ਕਾਲੋਨੀ, ਰਾਣੀ ਪਤਨੀ ਸੰਨੀ ਵਾਸੀ ਬਸਤੀ ਸਾਂਸੀਆਂ, ਰਾਣੋ ਪਤਨੀ ਰਾਜਾ, ਸੰਨੀ ਪੁੱਤਰ ਰਾਜਾ, ਨਿੱਕੀ ਪਤਨੀ ਲਾਲ ਅਤੇ ਸੰਨੀ ਪੁੱਤਰ ਮੰਗਤ ਰਾਮ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਦੇ ਰੂਪ 'ਚ ਹੋਈ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement