ਲੁਧਿਆਣਾ STF ਨੂੰ ਮਿਲੀ ਵੱਡੀ ਸਫ਼ਲਤਾ: 3 ਕਿਲੋ 340 ਗ੍ਰਾਮ ਹੈਰੋਇਨ ਅਤੇ ਇੱਕ ਗੱਡੀ ਸਮੇਤ 3 ਤਸਕਰ ਕਾਬੂ
Published : Nov 29, 2022, 6:34 pm IST
Updated : Nov 29, 2022, 6:34 pm IST
SHARE ARTICLE
Ludhiana STF: 3 smugglers arrested with drugs
Ludhiana STF: 3 smugglers arrested with drugs

ਸਾਲਾਂ ਤੋਂ ਨਸ਼ੇ ਦਾ ਧੰਦਾ ਕਰਨ ਵਾਲੇ ਉਕਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕਈ ਅਪਰਾਧਿਕ ਮਾਮਲੇ 

ਲੁਧਿਆਣਾ : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐੱਸ.ਟੀ.ਐੱਫ ਲੁਧਿਆਣਾ ਰੇਂਜ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ INSP ਹਰਬੰਸ ਸਿੰਘ ਇੰਚਾਰਜ ਐੱਸ.ਟੀ.ਐੱਫ ਲੁਧਿਆਣਾ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸਨੇਹਦੀਪ ਸ਼ਰਮਾ ਏ.ਆਈ.ਜੀ., ਐੱਸ.ਟੀ.ਐੱਫ ਲੁਧਿਆਣਾ ਰੇਂਜ ਵੱਲੋਂ ਸਾਂਝੀ ਕੀਤੀ ਗਈ ਹੈ।

ਉਨ੍ਹ ਅਦੱਸੇਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ 3 ਕਿਲੋ 340 ਗ੍ਰਾਮ ਹੈਰੋਇਨ ਅਤੇ ਇੱਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿਕਾਸ ਗੁਪਤਾ ਉਰਫ ਬੰਟੀ (ਉਮਰ ਕਰੀਬ 33 ਸਾਲ) ਵਾਸੀ ਨੇੜੇ ਪਰਸੂ ਰਾਮ ਮੰਦਿਰ, ਮੁਹੱਲਾ ਪ੍ਰੀਤ ਨਗਰ ਥਾਣਾ ਸਿਮਲਾਪੁਰੀ ਲੁਧਿਆਣਾ, ਗੁਰਪ੍ਰੀਤ ਸਿੰਘ ਉਰਫ ਪ੍ਰੀਤ (ਉਮਰ ਕਰੀਬ 38 ਸਾਲ) ਵਾਸੀ ਮੁਹੱਲਾ ਈਸਰ ਨਗਰ ਥਾਣਾ ਸਦਰ ਲੁਧਿਆਣਾ ਅਤੇ ਮਨਮਿੰਦਰ ਸਿੰਘ ਉਰਫ ਮਨੀ (ਉਮਰ ਕਰੀਬ 27 ਸਾਲ)  ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨੇੜੇ ਰੁੜਕਾ ਚੌਂਕ ਡੇਹਲੋਂ ਜ਼ਿਲ੍ਹਾ  ਲੁਧਿਆਣਾ ਵਜੋਂ ਹੋਈ ਹੈ।

ਪੁਲਿਸ ਵੱਲੋਂ ਉਕਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮਾਂ ਕਾਫੀ ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਸਨ ਅਤੇ ਉਨ੍ਹ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement