ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ ਲਈ ਟਰੇਨ ਦਾ ਡਰਾਈਵਰ ਜ਼ਿੰਮੇਵਾਰ: ਸੰਸਦ ਮੈਂਬਰ ਮਨੀਸ਼ ਤਿਵਾੜੀ 
Published : Nov 29, 2022, 3:21 pm IST
Updated : Nov 29, 2022, 3:21 pm IST
SHARE ARTICLE
Manish Tiwari
Manish Tiwari

ਸੰਸਦ ਮੈਂਬਰ ਤਿਵਾੜੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ, ਕਿਹਾ - ਮਾਮਲਾ ਰੇਲ ਮੰਤਰੀ ਕੋਲ ਉਠਾਉਣਗੇ

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਝਾ

ਸ੍ਰੀ ਕੀਰਤਪੁਰ ਸਾਹਿਬ-  ਸ੍ਰੀ ਆਨੰਦਪੁਰ ਸ਼ਹਿਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਐਤਵਾਰ ਨੂੰ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ’ਤੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ 3 ਬੱਚਿਆਂ ਦੀ ਦੁਖਦ ਮੌਤ ਲਈ ਰੇਲ ਡਰਾਈਵਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।  ਸੰਸਦ ਮੈਂਬਰ ਨੇ ਕਿਹਾ ਕਿ ਉਹ ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਗੱਲ ਕਰਨਗੇ।

ਸੰਸਦ ਮੈਂਬਰ ਤਿਵਾੜੀ ਨੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਵਾਰਡ ਨੰਬਰ 6, ਸ੍ਰੀ ਕੀਰਤਪੁਰ ਸਾਹਿਬ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।  ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦੀ ਭਰਪਾਈ ਕੋਈ ਵੀ ਨਹੀਂ ਕਰ ਸਕਦਾ, ਪਰ ਉਹ ਇਸ ਦਰਦਨਾਕ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਉਣਗੇ।  ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਰੇਲਵੇ ਅਧਿਕਾਰੀਆਂ ਨੂੰ ਹਾਦਸੇ ਲਈ ਟਰੇਨ ਦੇ ਡਰਾਈਵਰ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ।  ਉਨ੍ਹਾਂ ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਗਹਿਰਾਈ 'ਚ ਜਾ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਿਹਾ। 

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਾਦਸੇ ਸਮੇਂ ਕੋਈ ਧੁੰਦ ਨਹੀਂ ਸੀ, ਜਿਸ ਕਾਰਨ ਟਰੇਨ ਚਾਲਕ ਬੱਚਿਆਂ ਨੂੰ ਟਰੈਕ 'ਤੇ ਨਹੀਂ ਦੇਖ ਸਕਿਆ ਹੋਵੇ।  ਹਾਦਸੇ ਲਈ ਟਰੇਨ ਦਾ ਡਰਾਈਵਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਅਤੇ ਉਹ ਇਹ ਮਾਮਲਾ ਰੇਲ ਮੰਤਰੀ ਵੈਸ਼ਨਵ ਕੋਲ ਵੀ ਉਠਾਉਣਗੇ।  ਉਨ੍ਹਾਂ ਬੀਤੇ ਦਿਨ ਵੀ ਰੇਲ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਉਹ ਇਹ ਮਾਮਲਾ ਆਉਣ ਵਾਲੇ ਸੰਸਦੀ ਸੈਸ਼ਨ ਵਿਚ ਵੀ ਉਠਾਉਣਗੇ। ਇਸ ਮੌਕੇ ਏ.ਡੀ.ਸੀ ਜਨਰਲ ਹਰਜੋਤ ਕੌਰ ਸਣੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਤੇ ਰੇਲਵੇ ਅਧਿਕਾਰੀ ਵੀ ਹਾਜ਼ਰ ਸਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement