
2 ਕਿਲੋ 105 ਗ੍ਰਾਮ ਹੈਰੋਇਨ ਹੋਈ ਬਰਾਮਦ
ਫਿਰੋਜ਼ਪੁਰ - ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ੇ ਦੀ ਖੇਪ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋ 105 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਫ਼ਾਜ਼ਿਲਕਾ ਪੁਲਿਸ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਨੇ ਗਸ਼ਤ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਫ਼ਿਰੋਜ਼ਪੁਰ ਤੋਂ ਨਸ਼ੇ ਦੀ ਖੇਪ ਲੈਣ ਲਈ ਮੋਟਰਸਾਈਕਲ ਫ਼ਾਜ਼ਿਲਕਾ ਪੁਜੇ ਸਨ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਤੋਂ 2 ਕਿਲੋ 105 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।