Ludhiana News: ਦੇਸੀ ਘਿਓ ਦੀਆਂ ਪਿੰਨੀਆਂ ਵਿਚ ਅਫੀਮ ਪਾ ਕੇ ਵਿਦੇਸ਼ ਭੇਜ ਰਿਹਾ ਸੀ ਮੁਲਜ਼ਮ, ਐਕਸਰੇ ਮਸ਼ੀਨ ਰਾਹੀ ਹੋਇਆ ਖੁਲਾਸਾ

By : GAGANDEEP

Published : Nov 29, 2023, 3:36 pm IST
Updated : Nov 29, 2023, 3:47 pm IST
SHARE ARTICLE
Accused was sending opium in domestic ghee pods and sending it abroad
Accused was sending opium in domestic ghee pods and sending it abroad

Ludhiana News: ਪੁਲਿਸ ਨੇ ਦੋਸ਼ੀ ਜਸਵੀਰ ਸਿੰਘ ਦਾ ਪਿਛਲਾ ਰਿਕਾਰਡ ਦੀ ਕੀਤੀ ਜਾਂਚ ਸ਼ੁਰੂ

 Accused was sending opium in domestic ghee pods and sending it abroad: ਲੁਧਿਆਣਾ ਜ਼ਿਲ੍ਹੇ ਵਿਚ ਅਫੀਮ ਦੀ ਤਸਕਰੀ ਦਾ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਕ ਕੋਰੀਅਰ ਕੰਪਨੀ ਨੇ ਐਕਸਰੇ ਮਸ਼ੀਨ ਰਾਹੀਂ 208 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮ ਦੇਸੀ ਘਿਓ ਦੀਆਂ ਪਿੰਨੀਆਂ ਬਣਾ ਕੇ ਬਰੈਂਪਟਨ, ਕੈਨੇਡਾ ਭੇਜ ਰਿਹਾ ਸੀ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ ਤਾਇਨਾਤ ਮਾਲ ਪਟਵਾਰੀ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ 

ਕੋਰੀਅਰ ਕੰਪਨੀ ਡੀਐਚਐਲ ਐਕਸਪ੍ਰੈਸ ਇੰਡੀਆ ਦੇ ਮੈਨੇਜਰ ਸਲਾਊਦੀਨ ਖਾਨ ਨੇ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸੂਚਨਾ ਦਿੱਤੀ। ਜਾਂਚ ਅਧਿਕਾਰੀ ਰਾਮ ਮੂਰਤੀ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਸਲਾਊਦੀਨ ਨੇ ਜਾਣਕਾਰੀ ਦਿੰਦੇ ਹੋਏ ਪੁਲਿਸ ਨੂੰ ਦੱਸਿਆ ਕਿ ਉਹ ਡੀਐਚਐਲ ਐਕਸਪ੍ਰੈਸ ਇੰਡੀਆ ਦਾ ਅਧਿਕਾਰੀ ਹੈ।

ਇਹ ਵੀ ਪੜ੍ਹੋ: Faridkot News: ਪ੍ਰੇਮਿਕਾ ਦੇ ਵਿਆਹ ਤੋਂ ਮੁਕਰਨ 'ਤੇ ਲੜਕੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਉਸ ਕੋਲ ਕੋਰੀਅਰ ਨੰਬਰ DHL AWB-4067263270 ਜਸਵੀਰ ਸਿੰਘ ਵਾਸੀ ਪਿੰਡ ਗਿੱਲ ਨੇ ਬਰੈਂਪਟਨ, ਕੈਨੇਡਾ ਲਈ ਪਾਰਸਲ ਬੁੱਕ ਕਰਵਾਇਆ ਸੀ। ਪਾਰਸਲ ਕੰਪਨੀ ਵੱਲੋਂ ਸਕੈਨ ਕਰਨ 'ਤੇ ਸ਼ੱਕੀ ਨਸ਼ੀਲੇ ਪਦਾਰਥ ਮਿਲੇ ਹਨ। ਪੁਲਿਸ ਦੀ ਹਾਜ਼ਰੀ ਵਿੱਚ ਜਦੋਂ ਪਾਰਸਲ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ ਦੋ ਟੀ-ਸ਼ਰਟਾਂ, ਦੋ ਜੈਕਟਾਂ ਅਤੇ ਪਿੰਨੀਆਂ ਦਾ ਇਕ ਡੱਬਾ ਮਿਲਿਆ।

ਜਦੋਂ ਡੱਬਾ ਖੋਲ੍ਹਿਆ ਗਿਆ ਤਾਂ ਉਸ ਵਿਚੋਂ 208 ਗ੍ਰਾਮ ਅਫੀਮ ਬਰਾਮਦ ਹੋਈ। ਫਿਲਹਾਲ ਪੁਲਿਸ ਇਸ ਮਾਮਲੇ 'ਚ ਦੋਸ਼ੀ ਜਸਵੀਰ ਸਿੰਘ ਦਾ ਪਿਛਲਾ ਰਿਕਾਰਡ ਵੀ ਚੈੱਕ ਕਰ ਰਹੀ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement