Ludhiana Encounter News: ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਬਦਮਾਸ਼ ਢੇਰ

By : GAGANDEEP

Published : Nov 29, 2023, 7:21 pm IST
Updated : Nov 29, 2023, 7:42 pm IST
SHARE ARTICLE
Encounter between gangsters and police in Ludhiana
Encounter between gangsters and police in Ludhiana

Ludhiana Encounter News: ਇਕ ਪੁਲਿਸ ਮੁਲਾਜ਼ਮ ਜ਼ਖ਼ਮੀ

Encounter between gangsters and police in Ludhiana: ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਵਿੱਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਏਐਸਆਈ ਵੀ ਜ਼ਖ਼ਮੀ ਹੋ ਗਿਆ। ਇਸ ਸਬੰਧੀ ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ।

ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ। ਇਸ ਵਿਚ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ ਅਤੇ ਸ਼ੁਭਮ ਗੋਪੀ ਵਜੋਂ ਹੋਈ ਹੈ। ਪੁਲਿਸ ਨੇ ਕਾਰੋਬਾਰੀ ਅਗਵਾ ਮਾਮਲੇ ਵਿਚ ਛਾਪੇਮਾਰੀ ਕੀਤੀ ਸੀ। ਇੱਥੇ ਭੱਜੇ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਮੁਤਾਬਕ ਪੁਲਿਸ ਨੇ ਵੀ ਜਵਾਬੀ ਕਾਰਵਾਈ 'ਚ ਬਦਮਾਸ਼ਾਂ 'ਤੇ ਗੋਲੀਬਾਰੀ ਕੀਤੀ।

ਇਸ ਬਾਰੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਇਹ ਗੈਂਗਸਟਰ ਕਾਰੋਬਾਰੀ ਸੰਭਵ ਜੈਨ ਦੇ ਕੇਸ ਵਿੱਚ ਲੋੜੀਂਦੇ ਸਨ। ਇਸ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸੰਜੂ ਅਤੇ ਗੋਪੀ ਦਾ ਸੀਆਈਏ ਟੀਮ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਕਰਾਸ ਫਾਇਰਿੰਗ ਵਿੱਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਏਐਸਆਈ ਨੂੰ ਵੀ ਗੋਲੀ ਲੱਗੀ। ਇਨ੍ਹਾਂ ਬਦਮਾਸ਼ਾਂ ਦਾ ਕਾਫ਼ੀ ਅਪਰਾਧਿਕ ਰਿਕਾਰਡ ਹੈ। ਦੋਵਾਂ ਦੀ ਮੌਤ ਹੋ ਚੁੱਕੀ ਹੈ ਪਰ ਇਸ ਦੀ ਪੁਸ਼ਟੀ ਮੌਕੇ 'ਤੇ ਪੁੱਜਣ ਤੋਂ ਬਾਅਦ ਕੀਤੀ ਜਾਵੇਗੀ।

17 ਨਵੰਬਰ ਨੂੰ ਰਾਤ ਕਰੀਬ 8.30 ਵਜੇ ਕੱਪੜਾ ਕਾਰੋਬਾਰੀ ਸੰਭਵ ਜੈਨ ਆਪਣੀ ਕਾਰ ਵਿਚ ਫੈਕਟਰੀ ਤੋਂ ਨੂਰਵਾਲਾ ਲੱਡੂ ਕਲੋਨੀ ਸਥਿਤ ਆਪਣੇ ਘਰ ਲਈ ਰਵਾਨਾ ਹੋਇਆ ਸੀ। ਫੈਕਟਰੀ ਤੋਂ ਕਰੀਬ 700 ਮੀਟਰ ਦੂਰ ਬਾਈਕ ਸਵਾਰ ਵਿਅਕਤੀ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਬਾਅਦ ਨੌਜਵਾਨ ਕਾਰ ਦੇ ਅੱਗੇ ਡਿੱਗ ਗਿਆ ਅਤੇ ਜ਼ਖ਼ਮੀ ਹੋਣ ਦਾ ਬਹਾਨਾ ਲਗਾਉਣ ਲੱਗਾ।

ਜਿਵੇਂ ਹੀ ਸੰਭਵ ਜੈਨ ਉਸ ਦੀ ਮਦਦ ਲਈ ਕਾਰ ਵਿਚੋਂ ਬਾਹਰ ਨਿਕਲਿਆ ਤਾਂ ਸੜਕ ਕਿਨਾਰੇ ਝਾੜੀਆਂ ਵਿੱਚ ਲੁਕੇ 4-5 ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਲੜਾਈ ਤੋਂ ਬਾਅਦ ਸੰਭਵ ਜੈਨ ਨੂੰ ਉਸ ਦੀ ਹੀ ਕਾਰ ਵਿੱਚ ਅਗਵਾ ਕਰ ਲਿਆ ਗਿਆ। ਸੰਭਵ ਜੈਨ ਨੇ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ ਦੇ ਪੱਟ ਵਿਚ ਗੋਲੀ ਮਾਰ ਦਿਤੀ। ਅਗਵਾ ਕਰਨ ਤੋਂ ਬਾਅਦ, ਬਦਮਾਸ਼ਾਂ ਨੇ ਸੰਭਵ ਜੈਨ ਨੂੰ ਬੰਦੂਕ ਦੀ ਨੋਕ 'ਤੇ ਪਤਨੀ ਸੌਮਿਆ ਨੂੰ ਫੋਨ ਲਗਵਾਇਆ ਅਤੇ ਉਸ ਨੂੰ ਦੱਸਿਆ ਕਿ ਉਨ੍ਹਾਂ ਦੇ ਘਰ 'ਤੇ ਇਨਕਮ ਟੈਕਸ (ਆਈਟੀ) ਛਾਪਾ ਮਾਰਨ ਜਾ ਰਿਹਾ ਹੈ। ਇਸ ਲਈ ਘਰ ਵਿਚ ਜੋ ਵੀ ਸੋਨਾ ਅਤੇ ਪੈਸੇ ਹਨ, ਉਹ ਬੈਗ ਵਿਚ ਪਾ ਕੇ ਜਲੰਧਰ ਬਾਈਪਾਸ 'ਤੇ ਆ ਜਾਓ।

ਕੁਝ ਸਮੇਂ ਬਾਅਦ ਬਦਮਾਸ਼ਾਂ ਨੇ ਫਿਰ ਫੋਨ ਕੀਤਾ ਅਤੇ ਉਸ ਦੀ ਪਤਨੀ ਸੌਮਿਆ ਨੂੰ ਪੈਸੇ ਅਤੇ ਗਹਿਣਿਆਂ ਵਾਲਾ ਬੈਗ ਫੁਹਾਰਾ ਚੌਕ ਭੇਜਣ ਲਈ ਕਿਹਾ।
ਜਦੋਂ ਸੌਮਿਆ ਨੇ ਗਲੀ 'ਚ ਘੁੰਮ ਰਹੇ ਕਾਰੋਬਾਰੀ ਤਰੁਣ ਜੈਨ ਬਾਵਾ ਨੂੰ ਸਾਰੀ ਗੱਲ ਦੱਸੀ ਤਾਂ ਤਰੁਣ ਨੂੰ ਮਾਮਲਾ ਸ਼ੱਕੀ ਲੱਗਾ। ਜਦੋਂ ਉਹ ਸੌਮਿਆ ਨੂੰ ਆਪਣੀ ਕਾਰ 'ਚ ਬਿਠਾ ਕੇ ਫਵਾਰਾ ਚੌਕ 'ਤੇ ਪਹੁੰਚਿਆ ਤਾਂ ਸੰਭਵ ਜੈਨ ਦੇ ਨੰਬਰ ਤੋਂ ਸੌਮਿਆ ਦੇ ਮੋਬਾਈਲ 'ਤੇ ਕਾਲ ਆਈ ਅਤੇ ਉਸ ਨੂੰ ਕਾਰ 'ਚ ਆਪਣੇ ਨਾਲ ਆਏ ਵਿਅਕਤੀ ਨੂੰ ਵਾਪਸ ਭੇਜਣ ਲਈ ਕਿਹਾ ਗਿਆ। ਇਸ ਦੌਰਾਨ ਸੰਭਵ ਜੈਨ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿਤੀ। ਜਦੋਂ ਪੁਲਿਸ ਨੇ ਜਾਲ ਵਿਛਾਇਆ ਤਾਂ ਬਦਮਾਸ਼ ਸੰਭਵ ਜੈਨ ਨੂੰ ਸੜਕ 'ਤੇ  ਛੱਡ ਫਰਾਰ ਹੋ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement