
Faridkot News: ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
Faridkot News Man commits suicide after girl denies for marriage: ਫਰੀਦਕੋਟ 'ਚ ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਔਰਤ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਬਲਜਿੰਦਰ ਸਿੰਘ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਬਲਜਿੰਦਰ ਸਿੰਘ ਦੀ ਮੁਲਜ਼ਮ ਰਾਜਪਾਲ ਕੌਰ ਨਾਲ ਗੱਲਬਾਤ ਸੀ।
ਇਹ ਵੀ ਪੜ੍ਹੋ: America News: ਭਾਰਤੀ ਵਿਦਿਆਰਥੀ ਨੂੰ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮਾਰਨ ਦੇ ਦੋਸ਼ 'ਚ ਕੀਤਾ ਗ੍ਰਿਫਤਾਰ
ਰਾਜਪਾਲ ਦਾ ਤਿੰਨ ਸਾਲ ਪਹਿਲਾਂ ਵਿਆਹ ਹੋ ਗਿਆ ਸੀ ਪਰ ਹੁਣ ਉਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਸਾਡੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਅਚਾਨਕ ਰਾਜਪਾਲ ਕੌਰ ਨੇ ਉਨ੍ਹਾਂ ਦੇ ਲੜਕੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਕਾਰਨ ਬਲਜਿੰਦਰ ਸਿੰਘ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਚਿੰਤਾ ਮਹਿਸੂਸ ਕਰਨ ਲੱਗਾ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬੇਟੇ ਨੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: Canada News : ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ
ਥਾਣਾ ਸਦਰ ਕੋਟਕਪੂਰਾ ਦੇ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਔਰਤ ਰਾਜਪਾਲ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਜਾਵੇਗਾ, ਜਿਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਦੋਸ਼ੀ ਔਰਤ ਦੀ ਗ੍ਰਿਫਤਾਰੀ ਨਹੀਂ ਹੋਈ ਹੈ।