
ਹੁਣ ਤਕ 30 ਨਸ਼ਾ ਤਸਕਰਾਂ ਦੀ 14.5 ਕਰੋੜ ਦੀ ਜਾਇਦਾਦ ਜ਼ਬਤ
Punjab News: ਫ਼ਿਰੋਜ਼ਪੁਰ ਵਿਚ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦੀ 70 ਲੱਖ 85 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਮਦੋਟ ਉਤਾੜ ਦੇ ਰਹਿਣ ਵਾਲੇ ਬੌਬੀ ਭੁਲੇਰੀਆ ਦੇ ਘਰ ਅਤੇ ਖੇਤ ਨੂੰ ਫਰੀਜ਼ ਕਰ ਲਿਆ ਗਿਆ ਹੈ। ਜ਼ਬਤ ਕੀਤੀ ਜਾਇਦਾਦ ਨੂੰ ਨਾ ਤਾਂ ਵੇਚਿਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਨੂੰ ਤਬਦੀਲ ਕੀਤਾ ਜਾ ਸਕਦਾ ਹੈ।
ਐਸਪੀ ਇਨਵੈਸਟੀਗੇਸ਼ਨ ਰਣਧੀਰ ਕੁਮਾਰ ਦੀ ਦੇਖ-ਰੇਖ ਹੇਠ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ। ਇਸ ਸਾਲ ਹੁਣ ਤਕ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 30 ਨਸ਼ਾ ਤਸਕਰਾਂ ਦੀ 14.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ, ਜਦਕਿ ਪੁਲਿਸ ਪ੍ਰਸ਼ਾਸਨ ਵਲੋਂ 11 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
ਇਨ੍ਹਾਂ ਵਿਰੁਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਾਂ ਤਾਂ ਅਦਾਲਤ ਵਲੋਂ ਸਜ਼ਾਵਾਂ ਹੋ ਚੁੱਕੀਆਂ ਹਨ ਜਾਂ ਫਿਰ ਅਦਾਲਤ ਵਿਚ ਸੁਣਵਾਈ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹਾ ਪੂਰੇ ਪੰਜਾਬ 'ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ 'ਚ ਪਹਿਲੇ ਸਥਾਨ 'ਤੇ ਹੈ।
(For more news apart from Ferozepur Police has freezed an illegal asset worth 70,85,300 , stay tuned to Rozana Spokesman)