Punjab News: Punjab News: ਏ.ਐਸ.ਆਈ. ਲਈ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Published : Nov 29, 2024, 8:20 am IST
Updated : Nov 29, 2024, 12:30 pm IST
SHARE ARTICLE
ASI An ordinary person taking a bribe of Rs 10,000 was caught red handed by the Vigilance Bureau.
ASI An ordinary person taking a bribe of Rs 10,000 was caught red handed by the Vigilance Bureau.

Punjab News: ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ

 

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਹੇੜੀ ਨਿਵਾਸੀ ਦਿਲਬਾਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਗੁਰਨਾਇਬ ਸਿੰਘ ਨਾਲ ਜ਼ੁਬਾਨੀ ਝਗੜਾ ਹੋਇਆ ਸੀ ਅਤੇ ਗ੍ਰੰਥੀ ਨੇ ਉਸ ਵਿਰੁੱਧ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਥਾਣੇ 'ਚ ਤਾਇਨਾਤ ਏ.ਐਸ.ਆਈ. ਸਵਰਨ ਸਿੰਘ ਕੇਸ ਵਿੱਚ ਉਸਦਾ ਪੱਖ ਲੈਣ ਲਈ ਉਸ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਅ ਪਾ ਰਿਹਾ ਹੈ ਅਤੇ ਉਸ ਨੂੰ ਕਹਿ ਰਿਹਾ ਹੈ ਕਿ ਜੇ ਉਸਨੇ ਰਿਸ਼ਵਤ ਨਾ ਦਿੱਤੀ ਤਾਂ ਉਸ ਖਿਲਾਫ਼ ਉਹ ਕੇਸ ਦਰਜ ਕਰ ਦੇਵੇਗਾ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਮਦਨ ਲਾਲ ਨੂੰ ਦੇਣ ਲਈ ਕਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਮਦਨ ਲਾਲ ਨੂੰ ਏ.ਐਸ.ਆਈ. ਸਵਰਨ ਸਿੰਘ ਖਾਤਰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ.ਐਸ.ਆਈ. ਸਵਰਨ ਸਿੰਘ ਆਪਣੀ ਗ੍ਰਿਫ਼ਤਾਰ ਤੋਂ ਬਚਦਾ ਹੋਇਆ ਫਰਾਰ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement