
Jagjit Dallewal News : ਮੋਰਚੇ ਚ ਸ਼ਾਮਲ ਹੋਣਗੇ ਜਗਜੀਤ ਡੱਲੇਵਾਲ, ਲੁਧਿਆਣਾ DMC 'ਚ ਦਾਖ਼ਲ ਨੇ ਡੱਲੇਵਾਲ
Jagjit Dallewal News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਛੇਤੀ ਹੀ ਹਸਪਤਾਲ ਵਿਚੋਂ ਛੁੱਟ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਡੱਲੇਵਾਲ ਨੂੰ ਡਿਸਚਾਰਜ ਕਰਨ ਲਈ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਛੇਤੀ ਹੀ ਲੁਧਿਆਣਾ ਦੇ DMC ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ। ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਵੇਗਾ। ਡੱਲੇਵਾਲ ਜਲਦ ਮੋਰਚੇ ’ਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਖਨੌਰੀ ਬਾਰਡਰ ਉਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਡੱਲੇਵਾਲ ਨੂੰ ਚੁੱਕ ਲਿਆ ਸੀ ਅਤੇ ਲੁਧਿਆਣਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪੁਲਿਸ ਵੱਲੋਂ ਦੱਸਿਆ ਗਿਆ ਸੀ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਕਿਸਾਨ ਜਥੇਬੰਦੀਆਂ ਦੇ ਦੋਸ਼ ਸਨ ਕਿ ਪੁਲਿਸ ਧੱਕੇ ਨਾਲ ਡੱਲੇਵਾਲ ਨੂੰ ਚੁੱਕ ਕੇ ਲੈ ਗਈ ਸੀ।
(For more news apart from Big news about farmer leader Jagjit Dallewal, agreement reached on discharging Dallewal News in Punjabi, stay tuned to Rozana Spokesman)