
Amritsar News : ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਮਾਮਲਾ, ਮੌਕੇ 'ਤੇ ਪਹੁੰਚ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Amritsar News : ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਗੁਰੂ ਨਾਨਕ ਪੁਰਾ ਇਲਾਕੇ ਦੀ ਹੈ। ਜਿਥੇ ਦੋ ਧਿਰਾਂ ਨੇ ਪੁਰਾਣੀ ਰੰਜ਼ਿਸ਼ ਕਾਰਨ ਗੋਲੀਆਂ ਚਲਾਈਆਂ ਹਨ।
ਇਸ ਦੌਰਾਨ ਇਕ ਧਿਰ ਦੇ ਵਿਅਕਤੀ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ 'ਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ। ਮੌਕੇ 'ਤੇ ਪਹੁੰਚ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(For more news apart from Clash took place between two parties in Amritsar, bullets fired News in Punjabi, stay tuned to Rozana Spokesman)