ਮੁੱਖ ਮੰਤਰੀ ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਵੱਡੀ ਰਾਹਤ
Published : Nov 29, 2025, 3:33 pm IST
Updated : Nov 29, 2025, 3:33 pm IST
SHARE ARTICLE
Big relief for Chief Minister Bhagwant Mann and Harpal Cheema
Big relief for Chief Minister Bhagwant Mann and Harpal Cheema

ਹਾਈ ਕੋਰਟ ਨੇ ਦੋਹਾਂ ਆਗੂਆਂ ਵਿਰੁੱਧ ਦਰਜ FIR ਕੀਤੀ ਰੱਦ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ, ਬਲਜਿੰਦਰ ਕੌਰ, ਜੈ ਸਿੰਘ ਰੂਡੀ ਸਣੇ ਆਮ ਆਦਮੀ ਪਾਰਟੀ ਦੇ ਲਗਭਗ ਇੱਕ ਦਰਜਨ ਆਗੂਆਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਨ੍ਹਾਂ ਸਾਰਿਆਂ ਖਿਲਾਫ਼ ਚੰਡੀਗੜ੍ਹ ਵਿਚ ਸਾਲ 2020 ਅਤੇ 2021 ਵਿੱਚ ਪਹਿਲਾਂ ਪੰਜਾਬ ਵਿਚ ਬਿਜਲੀ ਦੀਆਂ ਦਰਾਂ ਨੂੰ ਵਧਾਏ ਜਾਣ ਅਤੇ ਫਿਰ ਬਾਅਦ ਵਿਚ ਲਖੀਮਪੁਰ ਖੀਰੀ ਮਾਮਲੇ ਵਿਚ ਦਿੱਤੇ ਗਏ ਧਰਨਿਆਂ ਨੂੰ ਲੈ ਕੇ ਦਰਜ ਦੋਵੇਂ ਐਫਆਈਆਰ ਹਾਈਕੋਰਟ ਨੇ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਹਾਈ ਕੋਰਟ ਨੂੰ ਦੋਵੇਂ ਐਫਆਈਆਰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਫਿਰ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਦਰਜ ਐਫਆਈਆਰ 'ਤੇ ਕਿਸੇ ਵੀ ਕਾਰਵਾਈ 'ਤੇ ਰੋਕ ਲਗਾ ਦਿੱਤੀ।

ਅੱਜ ਹਾਈ ਕੋਰਟ ਨੇ ਉਨ੍ਹਾਂ ਦੀਆਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਇਆ, ਉਨ੍ਹਾਂ ਵਿਰੁੱਧ ਦਰਜ ਦੋਵੇਂ ਐਫਆਈਆਰ ਰੱਦ ਕਰਕੇ ਉਨ੍ਹਾਂ ਨੂੰ ਮਹੱਤਵਪੂਰਨ ਰਾਹਤ ਦਿੱਤੀ। ਅੱਜ ਹਾਈ ਕੋਰਟ ਤੋਂ ਰਾਹਤ ਹਾਸਲ ਕਰਨ ਵਾਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮੀਤ ਹੇਅਰ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰੀ, ਨਰਿੰਦਰ ਸਿੰਘ ਸ਼ੇਰਗਿੱਲ, ਜੈ ਸਿੰਘ ਰੂਡੀ, ਸਰਬਜੀਤ ਸਿੰਘ ਮਾਣੂੰਕੇ ਖ਼ਿਲਾਫ਼ ਜਨਵਰੀ 2020 ਵਿੱਚ ਦਰਜ ਐਫਆਈਆਰ ਸ਼ਾਮਲ ਹੈ। ਅਕਤੂਬਰ 2021 ਵਿੱਚ ਕੀਤੇ ਗਏ ਧਰਨੇ ਨੂੰ ਲੈ ਕੇ ਅਮਨ ਅਰੋੜਾ, ਜਰਨੈਲ ਸਿੰਘ, ਜੈ ਕ੍ਰਿਸ਼ਨ ਰੋੜੀ, ਅਨਮੋਲ ਗਗਨ ਮਾਨ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰੀ ਵਿਰੁੱਧ ਦਰਜ ਐਫਆਈਆਰ ਵੀ ਰੱਦ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement