Chief Minister Mann ਨੇ ਹੜਤਾਲੀ ਰੋਡਵੇਜ਼ ਕਾਮਿਆਂ ਨੂੰ ਗੱਲਬਾਤ ਦਾ ਦਿਤਾ ਸੱਦਾ
Published : Nov 29, 2025, 2:07 pm IST
Updated : Nov 29, 2025, 2:14 pm IST
SHARE ARTICLE
Chief Minister Mann Invites Striking Roadways Workers For Talks Latest News in Punjabi
Chief Minister Mann Invites Striking Roadways Workers For Talks Latest News in Punjabi

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿਤੀ ਅਹਿਮ ਜਾਣਕਾਰੀ 

Chief Minister Mann Invites Striking Roadways Workers For Talks Latest News in Punjabi  ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਵਲੋਂ 19 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਸੜਕਾਂ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਜੋ ਆਪਣੇ ਆਪ ਵਿਚ ਬਹੁਤ ਵੱਡਾ ਪ੍ਰਾਜੈਕਟ ਹੈ ਤੇ ਵੱਖ ਵੱਖ ਵਿਭਾਗ ਇਨ੍ਹਾਂ ਸੜਕਾਂ ਦਾ ਨਿਰਮਾਣ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ 4000 ਕਰੋੜ ਰੁਪਏ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ 44920 ਕਿਲੋਮੀਟਰ ਨਵੀਆਂ ਸੜਕਾਂ ਬਣਨਗੀਆਂ ਤੇ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਸੜਕੀ ਨਿਰਮਾਣ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕਾਂ ਦੀ ਜਾਂਚ ਲਈ ਫ਼ਲਾਇੰਗ ਟੀਮ ਦਾ ਵੀ ਗਠਨ ਕੀਤਾ ਗਿਆ ਹੈ ਤੇ ਹਾਲ ਹੀ ਵਿਚ ਇਕ ਕੰਟਰੈਕਟਰ ਨੂੰ ਵੀ ਹਟਾਇਆ ਗਿਆ ਹੈ, ਉਸ ’ਤੇ ਇਹ ਕਾਰਵਾਈ ਘਟੀਆ ਤੇ ਖ਼ਰਾਬ ਕੁਆਲਟੀ ਦੀ ਵਜ੍ਹਾ ਨਾਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੜਕਾਂ ਬਣਾਉਣ ਵਿਚ 16000 ਕਰੋੜ ਰੁਪਏ ਤੋਂ ਵੱਧ ਦਾ ਖ਼ਰਚ ਆਵੇਗਾ। ਉਨ੍ਹਾਂ ਹੜਤਾਲੀ ਰੋਡਵੇਜ਼ ਕਾਮਿਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ ਤੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਕਿਸੇ ਦੇ ਚੁੱਲ੍ਹੇ ਦੀ ਅੱਗ ਬੁੱਝੇ, ਅਸੀਂ ਸਾਰੇ ਮਸਲੇ ਬੈਠ ਕੇ ਹੱਲ ਕਰਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਤਰੀਕੇ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਜੋ ਕੀਤਾ, ਉਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ’ਤੇ ਵੀ ਸਵਾਲ ਚੁੱਕੇ ਹਨ ਤੇ ਕਿਹਾ ਕਿ ਮੈਂ ਬਾਸਕਟਬਾਲ ਖਿਡਾਰੀ ਦੀ ਮੌਤ ’ਤੇ ਅਫ਼ਸੋਸ ਕਰਨ ਗਿਆ ਸੀ ਤੇ ਕੀ ਅਫ਼ਸੋਸ ਕਰਨਾ ਕੋਈ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਦੇ ਢਾਂਚੇ ’ਤੇ ਸਵਾਲ ਚੁੱਕੇ ਸਨ ਤੇ ਇਹ ਕੋਈ ਪਹਿਲੀ ਅਜਿਹੀ ਘਟਨਾ ਨਹੀਂ ਵਾਪਰੀ। ਉਨ੍ਹਾਂ ਹੜ੍ਹ ਰਾਹਤ ਫ਼ੰਡ ਨੂੰ ਲੈ ਕੇ ਵੀ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਤੇ ਕਿਹਾ ਕਿ ਕੇਂਦਰ ਵਲੋਂ ਪੀੜਤਾਂ ਲਈ ਕੋਈ ਪੈਸਾ ਨਹੀਂ ਆਇਆ।

SHARE ARTICLE

ਏਜੰਸੀ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement