ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 5 ਬਲਾਕ ਸੰਮਤੀਆਂ ਦੇ 88 ਜੋਨਾਂ ਦੀਆਂ ਹੋਣਗੀਆਂ ਚੋਣਾਂ:ਜ਼ਿਲ੍ਹਾ ਚੋਣ ਅਧਿਕਾਰੀ
Published : Nov 29, 2025, 6:31 pm IST
Updated : Nov 29, 2025, 6:31 pm IST
SHARE ARTICLE
Elections will be held in 10 zones of Zila Parishad and 88 zones of 5 Block Samiti in Kapurthala distric
Elections will be held in 10 zones of Zila Parishad and 88 zones of 5 Block Samiti in Kapurthala distric

ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

ਕਪੂਰਥਲਾ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਕਪੂਰਥਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 5 ਬਲਾਕ ਸੰਮਤੀਆਂ ਦੇ 88 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। 
 
ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।
 
ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। 
 
ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। 
 
ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। 
 
ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।
 
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।
 
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ 10 ਜੋਨ ਹਨ ਜਦਕਿ ਪੰਚਾਇਤ ਸੰਮਤੀਆਂ ਕਪੂਰਥਲਾ, ਫੱਤੂਢੀਂਗਾ , ਸੁਲਤਾਨਪੁਰ , ਫਗਵਾੜਾ, ਨਡਾਲਾ ਦੇ 88 ਜ਼ੋਨ ਹਨ ।
 
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁ: ਚੋਣ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।
 
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਸਾਰੀਆਂ ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਰੈਵੀਨਿਊ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ `ਤੇ ਉਪਲੱਬਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement