ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ
Published : Nov 29, 2025, 6:01 pm IST
Updated : Nov 29, 2025, 6:01 pm IST
SHARE ARTICLE
Maharaja Ranjit Singh Preparatory Institute cadets Parasdeep and Yuvraj become officers in the Indian Navy
Maharaja Ranjit Singh Preparatory Institute cadets Parasdeep and Yuvraj become officers in the Indian Navy

ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿੱਚ ਕੋਆਰਡੀਨੇਟਰ ਅਤੇ ਮਨੋਵਿਗਿਆਨੀ ਹਨ। ਜ਼ਿਕਰਯੋਗ ਹੈ ਕਿ ਯੁਵਰਾਜ ਦਾ ਛੋਟਾ ਭਰਾ ਇਸ ਸਮੇਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਲੈ ਰਿਹਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਸ੍ਰੀ ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ, ਇਸ ਸੰਸਥਾ ਦੇ ਕੁੱਲ 181 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ ਜਿਨ੍ਹਾਂ ਵਿੱਚ ਭਾਰਤੀ ਜਲ ਸੈਨਾ ਵਿੱਚ 22 ਕੈਡਿਟ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਪੰਜਾਬ ਦੇ ਲੋਕਾਂ ਦੀ ਬਹਾਦਰੀ ਨੂੰ ਦਿੱਤਾ, ਜਿਸ ਨਾਲ ਇਹ ਸੂਬੇ ਲਈ ਇੱਕ ਮਾਣ ਵਾਲਾ ਪਲ ਬਣ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement