'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 273ਵੇਂ ਦਿਨ ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ
Published : Nov 29, 2025, 7:33 pm IST
Updated : Nov 29, 2025, 7:33 pm IST
SHARE ARTICLE
Punjab Police arrests 67 drug smugglers on 273rd day of 'War on Drugs' campaign
Punjab Police arrests 67 drug smugglers on 273rd day of 'War on Drugs' campaign

25 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 273 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,509 ਹੋ ਗਈ ਹੈ।

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 237 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 481 ਨਸ਼ੀਲੀਆਂ ਗੋਲੀਆਂ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 358 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।   

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement