ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ
Published : Nov 29, 2025, 6:25 pm IST
Updated : Nov 29, 2025, 6:25 pm IST
SHARE ARTICLE
Punjab State Inter-University Youth Festival in Amritsar from November 30: Chairman Parminder Singh Goldy
Punjab State Inter-University Youth Festival in Amritsar from November 30: Chairman Parminder Singh Goldy

ਪਹਿਲੀ ਵਾਰ ਵਿਰਾਸਤੀ ਗੱਤਕੇ ਨੂੰ ਵੀ ਕੀਤਾ ਚਾਰ ਰੋਜ਼ਾ ਮੁਕਾਬਲਿਆਂ ‘ਚ ਸ਼ਾਮਲ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ।

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ।  

ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਗੱਤਕਾ ਟੀਮਾਂ ਆਪਣੀ ਜੰਗਜੂ ਕਲਾ ਦੇ ਜੌਹਰ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਇਸ ਸਾਲਾਨਾ ਮੇਲੇ ਵਿੱਚ ਇੱਕ ਸ਼ਾਨਦਾਰ ਨਵਾਂ ਅਧਿਆਏ ਜੁੜ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਖੇਡ ਰੁਚੀਆਂ ਪੈਦਾ ਕਰਨ ਲਈ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।

ਚੇਅਰਮੈਨ ਗੋਲਡੀ ਨੇ ਕਿਹਾ ਕਿ ਇਸ ਸਲਾਨਾ ਫੈਸਟੀਵਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਸੀ ਤਾਲਮੇਲ ਨੂੰ ਵਧਾਉਂਦੇ ਹੋਏ ਰਾਜ ਦੀ ਕਲਾਤਮਕ, ਸੰਗੀਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣਾ, ਪ੍ਰਫੁੱਲਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸਕ ਅਤੇ ਮਾਣਮੱਤੀ ਵਿਰਾਸਤ ਨਾਲ ਜੋੜਨਾ ਹੈ।

ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਇਸ ਮੇਲੇ ਦੌਰਾਨ ਰਾਜ ਦੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ 2500 ਤੋਂ ਵੱਧ ਵਿਦਿਆਰਥੀ ਵੱਖ-ਵੱਖ ਸਾਹਿਤਕ, ਸੱਭਿਆਚਾਰਕ, ਥੀਏਟਰ, ਸੰਗੀਤ, ਨਾਚ ਅਤੇ ਲਲਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement