PRTC, ਪੰਜਾਬ ਰੋਡਵੇਜ਼ ਤੇ ਪਨਬਸ ਦੇ ਕੱਚੇ ਕਾਮੇ ਅੱਜ ਸ਼ਨੀਵਾਰ ਨੂੰ ਹੜਤਾਲ 'ਤੇ ਜਾਮ

By : JAGDISH

Published : Nov 29, 2025, 11:15 am IST
Updated : Nov 29, 2025, 11:15 am IST
SHARE ARTICLE
Raw workers of PRTC, Punjab Roadways and PUNBUS to go on strike today, Saturday
Raw workers of PRTC, Punjab Roadways and PUNBUS to go on strike today, Saturday

ਕਿਲੋਮੀਟਰ ਸਕੀਮ ਤਹਿਤ ਲਿਆਂਦੀਆਂ ਜਾ ਰਹੀਆਂ ਬੱਸਾਂ ਦਾ ਕੀਤਾ ਜਾ ਰਿਹਾ ਵਿਰੋਧ

ਚੰਡੀਗੜ੍ਹ : ਪੀ.ਆਰ.ਟੀ.ਸੀ., ਪੰਜਾਬ ਰੋਡਵੇਜ ਤੇ ਪਨਬਸ ਦੇ ਕੱਚੇ ਕਾਮੇ ਅੱਜ ਸ਼ਨੀਵਾਰ ਨੂੰ ਵੀ ਹੜਤਾਲ ’ਤੇ ਰਹੇ, ਜਿਸ ਦੇ ਚਲਦਿਆਂ ਬੱਸਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਚੇ ਕਾਮਿਆਂ ਵੱਲੋਂ ਕਿਲੋਮੀਟਰ ਸਕੀਮ ਤਹਿਤ ਲਿਆਂਦੀਆਂ ਜਾ ਰਹੀਆਂ ਬੱਸਾਂ ਦੇ ਵਿਰੋਧ ਵਿਚ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਹੈ। ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਤੇ ਪਨਬਸ ਦੇ ਕੱਚੇ ਕਾਮਿਆਂ ਦਾ ਕਹਿਣਾ ਹੈ ਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਲਿਆ ਦੇ ਮਹਿਕਮੇ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਸਮੇਂ ਸਿਰ ਤਨਖਾਹਾਂ ਦੇਣ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਪੀ.ਆਰ.ਟੀ.ਸੀ., ਪਨਬਸ ਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3000 ਹਜ਼ਾਰਾਂ ਨਹੀਂ ਚੱਲ ਸਕੀਆਂ, ਜਿਸ ਚਲਦਿਆਂ ਬੱਸ ਅੱਡਿਆਂ ’ਤੇ ਸਵਾਰੀਆਂ ਖੱਜਲ-ਖੁਆਰ  ਹੁੰਦੀਆਂ ਰਹੀਆਂ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਡਿਪੂਆਂ ’ਚ ਕੱਚੇ ਕਾਮਿਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕਈ ਥਾਵਾਂ ’ਤੇ ਕੱਚੇ ਕਾਮਿਆਂ ਅਤੇ ਪੁਲਿਸ ਦਰਮਿਆਨ ਧੱਕਾਮੁੱਕੀ ਵੀ ਹੋਈ। ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸਾਂ ’ਤੇ ਚੜ੍ਹ ਗਏ ਸਨ ਅਤੇ ਉਨ੍ਹਾਂ ਵੱਲੋਂ ਮੰਗਾਂ ਨਾ ਮੰਨੇ ਜਾਣ ’ਤੇ ਆਪਣੇ-ਆਪ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਕੱਚੇ ਕਾਮਿਆਂ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਧੱਕਾਮੁੱਕੀ ਹੋਈ ਅਤੇ ਪੁਲਿਸ ਵੱਲੋਂ ਵੱਡੀ ਗਿਣਤੀ ਕਾਮਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement