ਸਮਰਾਲਾ ਦੀ ਭਰਥਲਾ ਸੜਕ ਨੇੜੇ ਵਾਪਰੀ ਬੇਅਦਬੀ ਦੀ ਘਟਨਾ
Published : Nov 29, 2025, 7:58 pm IST
Updated : Nov 29, 2025, 7:58 pm IST
SHARE ARTICLE
Sacrilege incident near Bharathala Road in Samrala, parts of Gutka Sahib found scattered
Sacrilege incident near Bharathala Road in Samrala, parts of Gutka Sahib found scattered

ਗੁਟਕਾ ਸਾਹਿਬ ਦੇ ਖਿਲਰੇ ਮਿਲੇ ਅੰਗ

ਸਮਰਾਲਾ: ਅੱਜ ਸ਼ਾਮੀ ਸਥਾਨਕ ਭਰਥਲਾ ਸੜਕ 'ਤੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਕੁਝ ਧਾਰਮਿਕ ਤਸਵੀਰਾਂ ਵੀ ਸੁੱਟੀਆਂ ਹੋਈਆ ਮਿਲੀਆਂ ਹਨ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ  ਮੌਕੇ 'ਤੇ ਪਹੁੰਚੇ ਭਾਈ ਸੁਖਵਿੰਦਰ ਸਿੰਘ ਖਾਲਸਾ ਵਿਦਿਆਰਥੀ ਦਮਦਮੀ ਟਕਸਾਲ ਨੇ ਦੱਸਿਆ ਕਿ ਸੁਖਮਨੀ ਸਾਹਿਬ ਤੇ ਆਨੰਦ ਸਾਹਿਬ ਦੇ ਅੰਗ ਅਤੇ ਰੂੜੀ ਉਪਰੋਂ ਧਾਰਮਿਕ ਤਸਵੀਰਾਂ ਵੀ ਮਿਲੀਆਂ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਮੈਨੇਜਰ ਦੀ ਅਗਵਾਈ ਵਿੱਚ ਪਹੁੰਚੀ ਟੀਮ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਇਸ ਸਬੰਧੀ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਇੱਥੋਂ ਮਿਲੇ ਇਹ ਅੰਗ ਗੁਰਦੁਆਰਾ ਚਰਨ ਕੰਵਲ ਸਾਹਿਬ ਲਿਜਾਏ ਜਾਣਗੇ। ਅੱਜ ਹੀ ਬਦਲ ਕਿ ਨਵੇਂ ਆਏ ਸਥਾਨਕ ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੇ ਪੜਤਾਲ ਕਰਕੇ ਬਣਦੀ ਕਾਨੂੰਨੀ  ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement