ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ
Published : Nov 29, 2025, 6:39 pm IST
Updated : Nov 29, 2025, 6:39 pm IST
SHARE ARTICLE
traditional shawl decorated with the Punjabi alphabet and depicting the rich culture of Punjab
traditional shawl decorated with the Punjabi alphabet and depicting the rich culture of Punjab

ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ

ਚੰਡੀਗੜ੍ਹ/ਨਵੀਂ ਦਿੱਲੀ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮਿਸ਼ਨ ਲਈ ਨੌਵੇਂ ਸਿੱਖ ਗੁਰੂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਡੂੰਘੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਨੂੰ ਉਜਾਗਰ ਕਰਨ ਦੇ ਇਸ ਵਿਲੱਖਣ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਨੌਵੇਂ ਸਿੱਖ ਗੁਰੂ ਦੁਆਰਾ ਦਿੱਤੇ ਵਿਸ਼ਵਵਿਆਪੀ ਭਾਈਚਾਰੇ, ਮਨੁੱਖਤਾ ਅਤੇ ਸ਼ਾਂਤੀ ਦੇ ਸੰਦੇਸ਼ ਦਾ ਪਾਸਾਰ ਕਰਦੀ ਹੈ।

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਸਟੇਟ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਧਾਰਮਿਕ ਵਿਰਾਸਤ ਨੂੰ ਉਜਾਗਰ ਕਰਨ ਵਾਲੇ ਇਸ ਨੇਕ ਕਾਰਜ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਦਾ ਉਦੇਸ਼ ਵੱਖ ਵੱਖ ਭਾਈਚਾਰਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਦੇ ਸਥਾਈ ਮਹੱਤਵ ਬਾਰੇ ਜਾਗਰੂਕ ਕਰਨਾ ਹੈ।

ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਨੇ ਕਿਹਾ ਕਿ ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ, ਐੱਚ.ਈ. ਪ੍ਰੋ. ਕਵਾਸੀ ਓਬੀਰੀ-ਡਾਂਸੋ ਨਾਲ ਉਨ੍ਹਾਂ ਦੀ ਗੱਲਬਾਤ ਸੱਭਿਆਚਾਰਕ ਸਾਂਝ ਅਤੇ ਪੰਜਾਬ ਤੇ ਘਾਨਾ ਦਰਮਿਆਨ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement