ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਸ਼ੇਸ਼ ਜਾਂਚ ਟੀਮ ਵਲੋਂ ਚੀਮਾ ਕੋਲੋਂ ਪੁਛਗਿੱਛ
Published : Dec 29, 2018, 5:44 pm IST
Updated : Dec 29, 2018, 5:44 pm IST
SHARE ARTICLE
Daljit Singh Cheema
Daljit Singh Cheema

ਐਸਆਈਟੀ' ਵੱਲੋਂ ਪੁੱਛਗਿੱਛ ਕਰਨ ਵਾਸਤੇ ਅੱਜ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੂੰ ਬੁਲਾਇਆ ਗਿਆ...

ਚੰਡੀਗੜ੍ਹ : ਬੇਅਦਬੀ 'ਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀ 'ਐਸਆਈਟੀ' ਵੱਲੋਂ ਪੁੱਛਗਿੱਛ ਕਰਨ ਵਾਸਤੇ ਅੱਜ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੂੰ ਬੁਲਾਇਆ ਗਿਆ ਅਤੇ ਡੇਢ ਘੰਟੇ ਤੱਕ ਪੁਛਗਿਛ ਕੀਤੀ ਗਈ। ਜਾਂਚ ਟੀਮ ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਇਸ ਪੁਛਗਿੱਛ ਦਾ ਖੁਲਾਸਾ ਕੀਤਾ ਹੈ। ਚੀਮਾ ਫ਼ਰੀਦਕੋਟ ਸਥਿਤ ਵਿਸ਼ੇਸ਼ ਜਾਂਚ ਟੀਮ ਦੇ ਕੈਂਪ ਦਫ਼ਤਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਮਾਲਵਾ ਜ਼ੋਨ ਯੂਥ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਤੋਂ ਅਕਾਲੀ ਸਮਰਥਕ ਵੀ ਮੌਜੂਦ ਸਨ। 

Daljeet CheemaDaljeet Cheema

ਦਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਕੁਝ ਦਿਨ ਪਹਿਲਾਂ ਦਲਜੀਤ ਸਿੰਘ ਚੀਮਾ ਨੂੰ ਜਾਂਚ ਵਿਚ ਸ਼ਾਮਲ ਹੋਣ ਵਾਸਤੇ ਸੰਮਨ ਭੇਜੇ ਗਏ ਸਨ। ਇਥੇ ਵਰਨਣਯੋਗ ਹੈ ਕਿ ਡਾ. ਚੀਮਾ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਡਾ. ਦਲਜੀਤ ਸਿੰਘ ਚੀਮਾ ਦਾ ਨਾਂਅ ਬੋਲਦਾ ਹੈ। ਉਸ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ

Ram RahimRam Rahim

ਈਸ਼-ਨਿੰਦਾ ਮਾਮਲੇ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ ਕੀਤੇ ਜਾਣ ਦੇ ਮਾਮਲੇ ਨਾਲ ਡਾ. ਚੀਮਾ ਵੀ ਕਥਿਤ ਤੌਰ 'ਤੇ ਨੇੜਿਓਂ ਜੁੜੇ ਰਹੇ ਹਨ। ਸੰਮਨ ਮਿਲਣ ਤੋਂ  ਬਾਅਦ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਵਿਸ਼ੇਸ਼ ਜਾਂਚ ਟੀਮ ਨੂੰ ਪੂਰਾ ਸਹਿਯੋਗ ਦਿਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੋਵਾਂ ਤੋਂ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ। ਕਮਿਸ਼ਨ ਦੀ ਰਿਪੋਰਟ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਕਮਿਸ਼ਨ ਅੱਗੇ ਦਿਤੀ ਅਪਣੀ ਗਵਾਹੀ ਵਿਚ ਦਸਿਆ ਸੀ ਕਿ

Prakash Singh BadalPrakash Singh Badal

ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਵਾਲੀ ਕੋਠੀ ਵਿਚ ਸਾਰੇ ਜਥੇਦਾਰਾਂ ਦੀ ਮੌਜੂਦਗੀ ਵਿਚ ਡੇਰਾ ਸਿਰਸਾ ਦੇ ਮੁਖੀ ਦੀ ਮੁਆਫ਼ੀ ਮੰਗਣ ਬਾਰੇ ਚਿੱਠੀ ਡਾ. ਚੀਮਾ ਨੇ ਹੀ ਉੱਚੀ-ਉੱਚੀ ਪੜ੍ਹ ਕੇ ਸੁਣਾਈ ਸੀ। ਬਾਦਲ ਪਰਿਵਾਰ ਵਿਰੁੱਧ ਦਿਤੇ ਇਸ ਬਿਆਨ ਤੋਂ ਹਿੰਮਤ ਸਿੰਘ ਬਾਅਦ ਵਿਚ ਮੁੱਕਰ ਗਏ ਸਨ ਤੇ ਇਹ ਆਖ ਦਿਤਾ ਸੀ ਕਿ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਪੇਸ਼ ਕੀਤੇ ਜਾਣ ਵਾਲੇ ਦਸਤਾਵੇਜ਼ਾਂ 'ਤੇ ਹਸਤਾਖ਼ਰ ਕਰਨ ਲਈ ਦਬਾਅ ਪਾਇਆ ਸੀ ਪਰ ਹੁਣ ਦੇਖਣਾ ਹੋਵੇਗਾ ਕਿ ਵਿਸ਼ੇਸ਼ ਜਾਂਚ ਟੀਮ ਡਾ. ਦਲਜੀਤ ਸਿੰਘ ਚੀਮਾ ਕੋਲੋਂ ਕੀ ਪੁਛਗਿਛ ਕਰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement