ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
Published : Dec 29, 2018, 10:23 am IST
Updated : Dec 29, 2018, 10:23 am IST
SHARE ARTICLE
Gurdwara Fatehgarh Sahib
Gurdwara Fatehgarh Sahib

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ-ਮੇਲ.......

ਸ੍ਰੀ ਫ਼ਤਿਹਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ-ਮੇਲ ਦੇ ਤੀਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੀਕ ਸਜਾਇਆ ਗਿਆ, ਅਤੇ ਇਸ ਵਿਚ ਸ਼ਾਮਲ ਸੰਗਤਾਂ ਸਤਿਨਾਮ-ਵਹਿਗੁਰੂ ਦਾ ਜਾਪ ਕਰ ਰਹੀਆਂ ਸਨ।

ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾਇਆ ਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜੈਕਾਰਿਆਂ ਦੀ ਗੂੰਜ ਵਿਚ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਗਤਕਾ ਅਖਾੜਿਆਂ ਨੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲੇ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਗਏ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।

ਇਥੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ,

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ 96ਵੀਂ ਕਰੋੜੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿੰਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਆਦਿ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement