2019 ਵਿਚ 6 ਕਰੋੜ ਤੋਂ ਵਧ ਸੰਗਤਾਂ ਸ਼੍ਰੀ ਹਰਿਮੰਦਰ ਸਾਹਿਬ ’ਚ ਹੋਈਆਂ ਨਤਮਸਤਕ
Published : Dec 29, 2019, 4:28 pm IST
Updated : Dec 29, 2019, 4:28 pm IST
SHARE ARTICLE
Amritsar bbye 2019 6 crore pilgrims
Amritsar bbye 2019 6 crore pilgrims

ਜਿਹਨਾਂ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਮੁੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸੇਵੀ ਆਗੂਆਂ ਤੇ ਫ਼ਿਲਮੀ

ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਮੰਦਰ ਅਤੇ ਸਿਫਤੀ ਦਾ ਘਰ ਕਿਹਾ ਜਾਂਦਾ ਹੈ। ਇੱਥੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇੱਥੇ ਲੋਕ ਸਰੋਵਰ ਵਿਚ ਇਸ਼ਨਾਨ ਵੀ ਕਰਦੇ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤੀ ਗਈ ਪੰਗਤ ਵਿਚ ਸੰਗਤ ਦੀ ਪ੍ਰਥਾ ਅੱਜ ਵੀ ਸੁਚੱਜੇ ਢੰਗ ਨਾਲ ਚਲਦੀ ਹੈ। ਇਸ ਸਾਲ ਸ਼੍ਰੀ ਦਰਬਾਰ ਸਾਹਿਬ ਵਿਖੇ ਹਰ ਧਰਮ ਤੇ ਜਾਤ ਨਾਲ ਸਬੰਧਤ 6 ਕਰੋੜ ਤੋਂ ਵਧ ਸ਼ਰਧਾਲੂ ਅਤੇ ਸੈਲਾਨੀ ਨਤਮਸਤਕ ਹੋਏ ਹਨ।

PhotoPhotoਜਿਹਨਾਂ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਮੁੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸੇਵੀ ਆਗੂਆਂ ਤੇ ਫ਼ਿਲਮੀ ਸਿਤਾਰਿਆਂ ਨਾਲ ਸਬੰਧਿਤ ਸ਼ਖਸੀਅਤਾਂ ਸ਼ਾਮਲ ਹਨ। ਦੇਸ਼ ਵਿਦੇਸ਼ ਤੋਂ ਪੁੱਜੀਆਂ ਪ੍ਰਮੁੱਖ ਸ਼ਖਸ਼ੀਅਤਾਂ ਵਿਚ ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਵੀ ਸ਼ਾਮਲ ਹਨ ਜੋ ਕਿ 17 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਇੱਥੇ ਪਹੁੰਚੇ ਸਨ। ਇੱਥੇ ਪਹੁੰਚਣ ਵਾਲੇ ਆਸਟਰੇਲੀਆ ਦੇ ਪਹਿਲੇ ਸਿਆਸੀ ਆਗੂ ਹਨ।

PhotoPhoto ਇਸ ਦੇ ਨਾਲ ਹੀ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹੀ ਭਾਰਤ 'ਚ 84 ਵੱਖ-ਵੱਖ ਦੇਸ਼ਾਂ ਦੇ ਦੂਤਘਰਾਂ ਦੇ ਸਫੀਰ ਵੀ 22 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਸੂਨੀਨਾਮ ਮੁਲਕ ਦੇ ਉਪ ਰਾਸ਼ਟਰਪਤੀ ਮਾਈਕਲ ਅਸ਼ਵਿਨ ਇਥੇ 18 ਸਤੰਬਰ ਅਤੇ ਨਿਊਜ਼ੀਲੈਂਡ ਦੇ ਵਿਰੋਧੀ ਧਿਰ ਦੇ ਆਗੂ ਸਾਈਮਨ ਬ੍ਰਿਜ਼ਜ਼ 31 ਅਗਸਤ ਨੂੰ, ਅਮਰੀਕਾ ਦੇ ਨਿਊ ਜਰਸੀ ਤੋਂ ਸੈਨੇਟਰ ਮਿਸਟਰ ਰਾਬਰਟ ਮੈਨਡੈਨੇਜ਼ ਵੀ 5 ਅਕਤੂਬਰ ਨੂੰ ਆਪਣੇ ਪਰਿਵਾਰ ਅਤੇ 7 ਮੈਂਬਪ ਵਫਦ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ।

PhotoPhotoਇਸੇ ਸਾਲ ਦੌਰਾਨ ਹੀ ਰੂਸ ਦੇ ਫੌਜੀ ਜਨਰਲ ਓਲੇਗ ਸੈਲਯੂਕੋਵ ਵੀ 13 ਮਾਰਚ ਨੂੰ ਦਰਸ਼ਨ ਕਰਨ ਆਏ। ਇਸੇ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਵੱਖ-ਵੱਖ ਸੂਬਿਆਂ ਦੇ ਕਈ ਮੁੱਖ ਮੰਤਰੀ ਵੀ ਇਥੇ ਨਤਮਸਤਕ ਹੋਣ ਪੁੱਜੇ। ਧਾਰਮਿਕ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਇੰਗਲੈਂਡ ਦੇ ਬਿਸ਼ਪ ਆਫ ਕੈਂਟਰਬਰੀ ਜਸਟਿਨ ਪੋਰਟਨ ਵੈਲਬੇ ਸਮੇਤ 10 ਸਤੰਬਰ ਨੂੰ ਇਸ ਅਸਥਾਨ 'ਤੇ ਪੁੱਜੇ। ਉਨ੍ਹਾਂ ਨੇ ਆਪਣੀ ਫੇਰੀ ਦੌਰਾਨ 100 ਸਾਲ ਪਹਿਲਾਂ ਜਲਿਆਂਵਾਲਾ ਬਾਗ ਦੇ ਸਾਕੇ ਨੂੰ ਵੀ ਸ਼ਰਮਸਾਰ ਕਰਾਰ ਦਿੱਤਾ।

Amir Khan Amir Khanਤਿੱਬਤ ਦੇ ਰਾਸ਼ਟਰ ਮੁਖੀ ਅਤੇ ਬੋਧੀਆਂ ਦੇ ਅਧਿਆਤਮਿਕ ਗੁਰੂ 14ਵੇਂ ਦਲਾਈਲਾਮਾ ਤੇਨਜਿਸ ਗਿਆਸਤੋ ਵੀ 9 ਨਵੰਬਰ ਨੂੰ ਦਰਸ਼ਨ ਕਰਨ ਆਏ। ਇਸ ਸਾਲ 30 ਨਵੰਬਰ ਨੂੰ ਫਿਲਮ ਅਦਾਕਾਰ ਤੇ ਨਿਰਮਾਤਾ ਨਿਰਦੇਸ਼ਕ ਆਮਿਰ ਖਾਨ ਵੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨੇ ਕਰੀਬ ਇਕ ਘੰਟਾ ਕੀਰਤਨ ਸਰਵਨ ਕੀਤਾ।

Raveena TondanRaveena Tandonਬਾਲੀਵੁੱਡ ਦੀ ਪ੍ਰਸਿੱਧ ਜੋੜੀ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਨ ਵੀ ਆਪਣੀ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ 15 ਨਵੰਬਰ ਨੂੰ ਪਰਿਵਾਰਕ ਮੈਂਬਰਾਂ ਸਮੇਤ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਤੇ ਇਸ਼ਨਾਨ ਕਰਨ ਪੁੱਜੇ। ਹੋਰਨਾਂ ਤੋਂ ਇਲਾਵਾ ਬਾਲੀਵੁੱਡ ਅਦਾਕਰਾਂ 'ਚੋਂ ਅਕਸ਼ੈ ਕੁਮਾਰ, ਗੋਵਿੰਦਾ, ਰਵੀਨਾ ਟੰਡਨ, ਕਰੀਨਾ ਕਪੂਰ ਖਾਨ, ਕ੍ਰਿਸ਼ਮਾ ਕਪੂਰ, ਜਾਨਵੀ ਕਪੂਰ, ਦੀਆ ਮਿਰਜ਼ਾ, ਈਸ਼ਾ ਕੋਪੀਕਰ ਤੇ ਵਿੱਕੀ ਕੌਸ਼ਲ ਵੀ ਇਥੇ ਨਤਮਸਤਕ ਹੋਏ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement