ਫ਼ਸਲੀ ਵਿਭਿੰਨਤਾ 'ਚ ਪੰਜਾਬ ਮੋਹਰੀ!
Published : Dec 29, 2019, 7:04 pm IST
Updated : Dec 29, 2019, 7:04 pm IST
SHARE ARTICLE
file photo
file photo

7.50 ਲੱਖ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਹੇਠ ਆਇਆ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ 'ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਹੇਠ ਆ ਗਿਆ। ਜ਼ਿਕਰਯੋਗ ਹੈ ਕਿ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ ਜੋ ਇਸ ਵਾਰ ਘਟ ਕੇ 57.27 ਲੱਖ ਏਕੜ ਰਹਿ ਗਿਆ।

PhotoPhoto

ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਕਿਹਾ ਕਿ ਇਹ ਉੱਦਮ ਪਾਣੀ ਦੀ ਸੰਭਾਲ ਲਈ ਸਹਾਈ ਹੋਣਗੇ ਕਿਉਂ ਜੋ ਝੋਨਾ, ਪਾਣੀ ਦੀ ਖਪਤ ਵਾਲੀ ਫ਼ਸਲ ਹੈ। ਉਨ੍ਹਾਂ ਦਸਿਆ ਕਿ ਸੂਬੇ ਵਿਚ ਪਾਣੀ ਦੇ ਸਤੰਲੁਨ ਨੂੰ ਬਹਾਲ ਕਰਨ ਲਈ ਸਰਕਾਰ ਵਲੋਂ ਅਗਲੇ ਸਾਲ 7 ਲੱਖ ਏਕੜ ਹੋਰ ਰਕਬਾ ਝੋਨੇ ਹੇਠੋਂ ਕੱਢ ਕੇ ਕਪਾਹ, ਮੱਕੀ, ਬਾਸਮਤੀ ਅਤੇ ਫਲ ਤੇ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਉਨ•ਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਇਸ ਸਾਲ ਵੀ 7 ਲੱਖ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਹੇਠੋਂ ਕੱਢ ਕੇ ਬਦਲਵੀਆਂ ਫ਼ਸਲਾਂ ਹੇਠ ਲਿਆਂਦਾ ਹੈ। ਇਸ ਸਾਲ ਕਪਾਹ ਹੇਠ 3 ਲੱਖ ਏਕੜ, ਮੱਕੀ ਹੇਠ 1.27 ਲੱਖ ਏਕੜ, ਬਾਸਮਤੀ ਹੇਠ 2.95 ਲੱਖ ਏਕੜ ਅਤੇ ਫਲਾਂ ਤੇ ਸਬਜ਼ੀਆਂ ਹੇਠ 17500 ਏਕੜ ਰਕਬਾ ਵਧਾਇਆ ਗਿਆ।

PhotoPhoto

ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦਸਿਆ ਕਿ ਫ਼ਸਲੀ ਵੰਨ-ਸੁਵੰਨਤਾ ਤੋਂ ਇਲਾਵਾ ਵਿਭਾਗ ਨੇ ਸਾਉਣੀ-2019 ਵਿੱਚ ਵਿਆਪਕ ਪੱਧਰ 'ਤੇ ਮੁਹਿੰਮ ਚਲਾਈ ਗਈ ਜਿਸ ਤਹਿਤ ਕਿਸਾਨਾਂ ਨੂੰ ਖੇਤੀ ਰਸਾਇਣ ਘਟਾਉਣ ਖਾਸ ਕਰਕੇ 9 ਖੇਤੀ ਰਸਾਇਣਾਂ ਦਾ ਬਾਸਮਤੀ ਦੇ ਦਾਣਿਆਂ ਦੀ ਗੁਣਵੱਤਾ 'ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦੇ ਉਤਸ਼ਾਹਜਨਕ ਨਤੀਜੇ ਨਿਕਲੇ ਕਿਉਂ ਜੋ ਬਾਸਮਤੀ ਦੀ ਫ਼ਸਲ 'ਤੇ ਰਸਾਇਣਾਂ ਦੇ ਛਿੜਕਾਅ ਦਾ ਪੱਧਰ ਘਟਿਆ।

PhotoPhoto

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦਸਿਆ ਕਿ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਭੌਂ ਦੀ ਸਿਹਤ ਪਰਖ ਤੋਂ ਬਾਅਦ ਕਿਸਾਨਾਂ ਨੂੰ 24.30 ਲੱਖ ਭੌਂ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਲੋੜ ਮੁਤਾਬਕ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

PhotoPhoto

ਯੂਰੀਆ ਅਤੇ ਡੀ.ਏ.ਪੀ. ਦੀ ਖਪਤ ਵਿਚ ਵੱਡੀ ਕਮੀ ਆਉਣ ਦਾ ਜ਼ਿਕਰ ਕਰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਸਾਲ 2018 ਵਿਚ ਯੂਰੀਆ ਦੀ 14.57 ਲੱਖ ਟਨ ਖਪਤ ਹੋਈ ਸੀ ਜੋ ਸਾਲ 2019 ਵਿਚ ਘਟ ਕੇ 13.75 ਲੱਖ ਟਨ ਰਹਿ ਗਈ ਜਿਸ ਨਾਲ ਕਿਸਾਨਾਂ ਨੂੰ 49.20 ਕਰੋੜ ਦਾ ਲਾਭ ਪਹੁੰਚਿਆ। ਇਸੇ ਤਰ੍ਹਾਂ ਡੀ.ਏ.ਪੀ. ਦੀ ਖਪਤ ਵਿਚ ਵੀ 33000 ਟਨ ਦੀ ਕਮੀ ਦਰਜ ਕੀਤੀ ਗਈ ਜੋ ਸਾਲ 2019 ਵਿੱਚ 1.42 ਲੱਖ ਟਨ ਰਹਿ ਗਈ ਜਦਕਿ ਸਾਲ 2018 ਵਿੱਚ 1.75 ਲੱਖ ਟਨ ਦੀ ਖਪਤ ਹੋਈ ਸੀ ਜਿਸ ਨਾਲ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ 82.50 ਕਰੋੜ ਰੁਪਏ ਦਾ ਫਾਇਦਾ ਹੋਇਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement