ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ
Published : Dec 29, 2020, 4:00 pm IST
Updated : Dec 29, 2020, 4:00 pm IST
SHARE ARTICLE
2020-A year of digital transformation in transport sector
2020-A year of digital transformation in transport sector

ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ

ਚੰਡੀਗੜ੍ਹ : ਸਾਲ 2020 ਦੌਰਾਨ ਕੋਵਿਡ ਦੇ ਮਾੜੇ ਦੌਰ ਦੇ ਬਾਵਜੂਦ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਹੁਣ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਬਹੁਤ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ ਅਤੇ ਇਹ ਸੇਵਾਵਾਂ ਆਸਾਨੀ ਨਾਲ ਆਨ ਲਾਈਨ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

 driving licenseDriving license

ਪੰਜਾਬ ਵਾਸੀ ਜਿੱਥੇ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਘਰ ਬੈਠੇ ਹੀ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ ਉੱਥੇ ਹੀ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਵੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ।

Driving licenceDriving licence

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਏ ਜਾ ਰਹੇ ਹਨ ਅਤੇ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਵੀ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ। ਹੁਣ ਵੈੱਬਸਾਈਟ www.punjabtransport.org ਰਾਹੀਂ ਆਨਲਾਈਨ ਡਰਾਈਵਿੰਗ ਲਾਇਸੰਸ ਬਣਵਾਇਆ ਜਾ ਸਕਦਾ ਹੈ।

Registration AuthorityRegistration Authority

ਇਸੇ ਤਰ੍ਹਾਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਬੈਠੇ ਹੀ ਫੈਂਸੀ ਨੰਬਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਰਾਖਵੇਂ ਨੰਬਰਾਂ (ਫ਼ੈਂਸੀ ਨੰਬਰਾਂ) ਦੀ ਈ-ਆਕਸ਼ਨ ਵੈਬ ਐਪਲੀਕੇਸ਼ਨ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਹਰੇਕ ਰਾਖਵੇਂ ਨੰਬਰ ਲਈ 1000 ਰੁਪਏ ਦੀ ਨਾ-ਮੋੜਣਯੋਗ ਰਜਿਸਟ੍ਰੇਸ਼ਨ ਫੀਸ ਰੱਖੀ ਗਈ ਹੈ ਅਤੇ ਬੋਲੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਸਫਲ ਅਤੇ ਅਸਫਲ ਬੋਲੀਕਾਰਾਂ ਦੇ ਨਤੀਜੇ ‘ਵਾਹਨ 4.0’ ਦੀ ਵੈਬਸਾਈਟ ‘ਤੇ ਅਪਲੋਡ ਕੀਤੇ ਜਾਂਦੇ ਹਨ ਅਤੇ ਸਫ਼ਲ ਬੋਲੀਕਾਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਸੂਚਿਤ ਵੀ ਕੀਤਾ ਜਾਂਦਾ ਹੈ।

NOCNOC

ਬੁਲਾਰੇ ਨੇ ਅੱਗੇ ਦੱਸਿਆ ਕਿ ਇਕ ਹੋਰ ਲੋਕ ਪੱਖੀ ਫੈਸਲੇ ਅਨੁਸਾਰ ਗੈਰ-ਟਰਾਂਸਪੋਰਟ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨ.ਓ.ਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ।

ਹੁਣ ਸਾਰੀ ਪ੍ਰਕਿਰਿਆ ਇੱਕ ਆਨਲਾਈਨ ਪ੍ਰਣਾਲੀ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ, ਫੀਸ ਅਤੇ ਫਿੱਟਨੈਸ ਆਦਿ ਰਜਿਸਟਰਿੰਗ ਅਥਾਰਟੀ ਕੋਲ ਉਪਲੱਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ ਵਿਚ ਰਜਿਸਟਰਡ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਵਾਹਨ ਮਾਲਕਾਂ ਨੂੰ ਐਨ.ਓ.ਸੀ. ਲੈਣ ਲਈ ਸਬੰਧਤ ਦਫਤਰ ਵਿਚ ਜਾਣ ਦੀ ਜ਼ਰੂਰਤ ਨਹੀਂ ਹੈ।

Punjab RoadwaysPunjab Roadways

ਇਕ ਹੋਰ ਪਾਰਦਰਸ਼ੀ ਕਦਮ ਚੁੱਕਦਿਆਂ ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ‘ਚ ਪੁਰਾਣੀਆਂ ਅਤੇ ਕੰਡਮ ਬੱਸਾਂ ਦੀ ਵਿਕਰੀ ਈ-ਆਕਸ਼ਨ ਰਾਹੀਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸ਼ੁਰੂਆਤ ਅੰਮਿ੍ਰਤਸਰ-2 ਅਤੇ ਫਿਰੋਜ਼ਪੁਰ ਡਿਪੂਆਂ ਤੋਂ ਕੀਤੀ ਗਈ ਹੈ। ਉੱਚ ਸੁਰੱਖਿਅਤ ਰਜਿਸਟਰੇਸ਼ਨ ਪਲੇਟਾਂ ਨੂੰ ਲਾਉਣ ਦੀ ਪ੍ਰਕਿਰਿਆ ਵੀ ਸਾਲ 2020 ਦੌਰਾਨ ਜਾਰੀ ਰਹੀ ਹੈ। ਆਪਣੇ ਵਾਹਨਾਂ ‘ਤੇ ਇਹ ਨੰਬਰ ਪਲੇਟਾਂ ਲਗਵਾਉਣ ਲਈ ਵਾਹਨ ਮਾਲਕ ਘਰ ਬੈਠੇ ਹੀ ਵੈੱਬਸਾਈਟ www.punjabhsrp.in ਤੋਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement