ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਨਿਗਮ ਚੋਣਾਂ ਅਪਣੇ ਚੋਣ ਨਿਸ਼ਾਨ ’ਤੇ ਲੜਨ ਦਾ ਐਲਾਨ
Published : Dec 29, 2020, 12:49 am IST
Updated : Dec 29, 2020, 12:49 am IST
SHARE ARTICLE
image
image

ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਨਿਗਮ ਚੋਣਾਂ ਅਪਣੇ ਚੋਣ ਨਿਸ਼ਾਨ ’ਤੇ ਲੜਨ ਦਾ ਐਲਾਨ

ਚੰਡੀਗੜ੍ਹ, 28 ਦਸੰਬਰ (ਸੁਰਜੀਤ ਸਿੰਘ ਸੱਤੀ):  ਆਮ ਆਦਮੀ ਪਾਰਟੀ (ਆਪ) ਪੰਜਾਬ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਸਥਾਨਕ ਸਰਕਾਰਾਂ ਦੀਆਂ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਬਦਲਾਅ ਦੇ ਲਈ ਲੋਕਾਂ ਵਾਸਤੇ ਇਹ ਸੁਨਿਹਰੀ ਮੌਕਾ ਹੈ, ਕਿ ਉਹ ਇਸ ਵਾਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਪਣਾ ਕੌਂਸਲਰ ਚੁਣਨ। 
ਉਨ੍ਹਾਂ ਚੋਣਾਂ ਵਿਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਅਪਣੀ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਦਾ ਦਬਾਅ ਮੰਨਣ ਦੀ ਕੋਈ ਜ਼ਰੂਰਤ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸਪਲ ਕਮੇਟੀਆਂ ਵਿਚ ਕਰੋੜਾਂ ਰੁਪਏ ਦੇ ਘਪਲੇ ਹੁੰਦੇ ਹਨ। ਅਜਿਹੇ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਪੜ੍ਹੇ ਲਿਖੇ ਅਤੇ ਯੋਗ ਵਿਅਕਤੀਆਂ ਨੂੰ ਅਪਣਾ ਪ੍ਰਤੀਨਿੱਧ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਅਪਣੇ ਚੋਣ ਨਿਸ਼ਾਨ ‘ਝਾੜੂ’ ਨਾਲ ਗਲੀ ਮੁਹੱਲੇ ’ਚੋਂ ਰਾਜਨੀਤਿਕ ਅਤੇ ਕੂੜੇ ਦੀ ਗੰਦਗੀ ਨੂੰ ਸਾਫ਼ ਕੀਤਾ ਜਾਵੇਗਾ। 

ਫ਼ੋਟੋ ਸੰਤੋਖ ਸਿੰਘ

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement